ਪੰਜਾਬ

punjab

ETV Bharat / city

ਹਰਸਿਮਰਤ ਬਾਦਲ ਨੇ ਫ਼ੂਡ ਪ੍ਰੋਸੈਸਿੰਗ ਮੰਤਰਾਲੇ ਦਾ ਸਾਂਭਿਆ ਚਾਰਜ - ਹਰਸਿਮਰਤ ਕੌਰ ਬਾਦਲ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਦੂਜੀ ਵਾਰ ਫ਼ੂਡ ਪ੍ਰੋਸੈਸਿੰਗ ਮੰਤਰਾਲੇ ਦਾ ਅਹੁਦਾ ਸੰਭਾਲ ਲਿਆ ਹੈ।

ਫ਼ੋਟੋ

By

Published : Jun 4, 2019, 5:10 PM IST

ਚੰਡੀਗੜ੍ਹ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ 30 ਮਈ ਨੂੰ ਆਪਣੇ ਅਹੁਦੇ ਲਈ ਸਹੁੰ ਚੁੱਕਣ ਤੋਂ ਬਾਅਦ ਫ਼ੂਡ ਪ੍ਰੋਸੈਸਿੰਗ ਮੰਤਰਾਲੇ ਲਈ ਕੰਮ ਸ਼ੁਰੂ ਕਰ ਦਿੱਤਾ ਹੈ।

ਫ਼ੋਟੋ

ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮਕਸਦ ਸਾਲ 2022 ਤੱਕ ਸਾਰੇ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨਾ ਹੈ। ਉਨ੍ਹਾਂ ਕਿਹਾ ਕਿ ਫੂਡ ਪ੍ਰੋਸੈਸਿੰਗ ਮੰਤਰਾਲੇ ਦੀਆਂ ਨਵੀਆਂ ਸਕੀਮਾਂ ਨਾਲ ਰੁਜ਼ਗਾਰ ‘ਚ ਵਾਧਾ ਹੋਵੇਗਾ। ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰਾਲੇ ਵੱਲੋਂ ਆਪਣੇ ਸੂਬੇ ਵਾਸਤੇ ਇੰਨੇ ਪ੍ਰਾਜੈਕਟ ਲਿਆਂਦੇ ਜਾਣਗੇ ,ਜਿਨ੍ਹਾਂ ਨਾਲ ਕਿਸਾਨਾਂ ਨੂੰ ਫ਼ਾਇਦਾ ਪਹੁੰਚੇਗਾ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਦੂਜੇ ਕਾਰਜਕਾਲ ਦੌਰਾਨ ਸ਼ੁਕਰਵਾਰ ਨੂੰ ਵਿਭਾਗਾਂ ਦੀ ਵੰਡ ਕੀਤੀ, ਜਿਸ ਵਿ$ਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ, ਰਾਜਨਾਥ ਨੂੰ ਰੱਖਿਆ ਮੰਤਰੀ, ਨਿਰਮਲਾ ਸੀਤਾਰਮਣ ਨੂੰ ਵਿੱਤ ਮੰਤਰੀ ਅਤੇ ਐੱਸ ਜੈਸ਼ੰਕਰ ਵਿਦੇਸ਼ ਮੰਤਰੀ ,ਹਰਸਿਮਰਤ ਕੌਰ ਬਾਦਲ ਨੂੰ ਫੂਡ ਪ੍ਰੋਸੈਸਿੰਗ ਮੰਤਰਾਲੇ ,ਨਿਤਿਨ ਗਡਕਰੀ ਨੂੰ ਸੜਕ ਆਵਾਜਾਈ ਰਾਜਮਾਰਗ ਅਤੇ ਸਮ੍ਰੀਤੀ ਈਰਾਨੀ ਨੂੰ ਔਰਤ ਤੇ ਬਾਲ ਵਿਕਾਸ ਮੰਤਰਾਲੇ ਦਾ ਕਾਰਜਭਾਰ ਸੌਂਪਿਆ ਗਿਆ ਹੈ।

ABOUT THE AUTHOR

...view details