ਪੰਜਾਬ

punjab

ETV Bharat / city

ਕੇਂਦਰੀ ਮੰਤਰੀ ਨੇ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸ਼ਰਧਾਲੂਆਂ ਨੂੰ ਦਿੱਤਾ ਤੋਹਫ਼ਾ - Rail minister piyush goyal

ਰੇਲ ਮੰਤਰੀ ਪੀਯੂਸ਼ ਗੋਇਲ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਜਨਮ ਦਿਹਾੜੇ ਮੌਕੇ ਵਾਰਾਣਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਇੱਕ ਖ਼ਾਸ ਤੋਹਫ਼ਾ ਦਿੱਤਾ ਹੈ।

ਫ਼ੋਟੋ
ਫ਼ੋਟੋ

By

Published : Dec 10, 2019, 7:34 PM IST

ਚੰਡੀਗੜ੍ਹ: ਰੇਲ ਮੰਤਰੀ ਪੀਯੂਸ਼ ਗੋਇਲ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਜਨਮ ਦਿਹਾੜੇ ਮੌਕੇ ਵਾਰਾਣਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਇੱਕ ਖ਼ਾਸ ਤੋਹਫ਼ਾ ਦਿੱਤਾ ਹੈ। ਰੇਲ ਮੰਤਰੀ ਨੇ ਵਾਰਾਣਸੀ ਜਾਣ ਵਾਲੇ ਸ਼ਰਧਾਲੂਆਂ ਲਈ ਰੇਲ ਦੇ ਕਿਰਾਏ ਵਿੱਚ 50 ਫ਼ੀਸਦੀ ਛੁਟ ਦੇ ਦਿੱਤੀ ਹੈ।

ਪੱਤਰ

ਦੱਸ ਦਈਏ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਪੀਯੂਸ਼ ਗੋਇਲ ਨੂੰ ਪੱਤਰ ਲਿੱਖਿਆ ਸੀ। ਇਸ ਪੱਤਰ ਵਿੱਚ ਕੇਂਦਰੀ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਵਾਰਾਣਸੀ ਜਾਣ ਵਾਲੇ ਮੁਸਾਫ਼ਰਾਂ ਲਈ ਕਿਰਾਏ ਵਿੱਚ ਛੁਟ ਦੇਣ ਦੀ ਅਪੀਲ ਕੀਤੀ ਸੀ ਜਿਸ ਨੂੰ ਕੇਂਦਰੀ ਮੰਤਰੀ ਨੇ ਮੰਜੂਰ ਕਰ ਲਿਆ ਹੈ। ਇਸ ਸਬੰਧੀ ਮੰਗਲਵਾਰ ਨੂੰ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਧੰਨਵਾਦ ਵੀ ਕੀਤਾ।

ABOUT THE AUTHOR

...view details