ਚੰਡੀਗੜ੍ਹ : ਬਠਿੰਡਾ ਤੋਂ ਐਮਪੀ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਸ਼ਨੀਵਾਰ ਨੂੰ ਪੀਜੀਆਈ ਦਾਖਲ ਕਰਵਾਇਆ ਗਿਆ। ਦੇਰ ਸ਼ਾਮ ਉਨ੍ਹਾਂ ਨੂੰ ਸਾਹ ਲੈਣ 'ਚ ਦਿੱਕਤ ਦੇ ਚਲਦੇ ਜ਼ੇਰੇ ਇਲਾਜ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਰਸਿਮਰਤ ਬਾਦਲ ਨੂੰ ਪੀਜੀਆਈ ਦੇ ਐਮਰਜੈਂਸੀ ਵਾਰਡ 'ਚ ਆਈਸੋਲੇਟ ਕੀਤਾ ਗਿਆ। ਉਨ੍ਹਾਂ ਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।
ਹਰਸਿਮਰਤ ਕੌਰ ਬਾਦਲ ਦੀ ਕੋਰੋਨਾ ਟੈਸਟ ਰਿਪੋਰਟ ਆਈ ਨੈਗੇਟਿਵ, ਹਸਪਤਾਲ ਤੋਂ ਮਿਲੀ ਛੁੱਟੀ - ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ
ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਤੇ ਬਾਕੀ ਰਿਪੋਰਟਾਂ ਵੀ ਠੀਕ ਆਉਣ 'ਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੀਤੀ ਰਾਤ ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਪੀਜੀਆਈ ਦਾਖਲ ਕਰਵਾਇਆ ਗਿਆ ਸੀ।

ਹਰਸਿਮਰਤ ਕੌਰ ਬਾਦਲ ਦੀ ਕੋਰੋਨਾ ਟੈਸਟ ਰਿਪੋਰਟ ਆਈ ਨੈਗੇਟਿਵ
ਪੀਜੀਆਈ ਦੇ ਡਾਕਟਰਾਂ ਦੇ ਮੁਤਾਬਕ ਹਰਸਿਮਰਤ ਕੌਰ ਬਾਦਲ ਦੀ ਤਬੀਅਤ ਹੁਣ ਠੀਕ ਹੈ। ਉਨ੍ਹਾਂ ਦੀ ਲਗਾਤਾਰ ਦੇਖਰੇਖ ਜਾਰੀ ਹੈ। ਡਾਕਟਰਾਂ ਮੁਤਾਬਕ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ।
ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਟਵੀਟ 'ਚ ਲਿਖਿਆ,"ਮੈਂ ਬਿਲਕੁਲ ਠੀਕ ਹਾਂ, ਤੁਹਾਡੀ ਫ਼ਿਕਰਮੰਦੀ ਅਤੇ ਸ਼ੁਭਕਾਮਨਾਵਾਂ ਲਈ ਸਭ ਦੀ ਸ਼ੁਕਰਗੁਜ਼ਾਰ ਹਾਂ। ਕੋਰੋਨਾ ਟੈਸਟ ਨੈਗੇਟਿਵ ਆਇਆ ਹੈ, ਅਤੇ ਬਾਕੀ ਰਿਪੋਰਟਾਂ ਵੀ ਸਹੀ ਹਨ।"