ਚੰਡੀਗੜ੍ਹ: ਕੇਂਦਰ ਸਰਕਾਰ (Central Government) ਨੇ ਇਸ ਦੀਵਾਲੀ (Diwali) 'ਤੇ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਘਟਾ ਕੇ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਦਿੱਤੀ ਹੈ। ਕੇਂਦਰ ਸਰਕਾਰ (Central Government) ਨੇ ਪੈਟਰੋਲ ਅਤੇ ਡੀਜ਼ਲ (Petrol and diesel) 'ਤੇ ਐਕਸਾਈਜ਼ ਡਿਊਟੀ (Excise duty) ਘਟਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਪੈਟਰੋਲ 'ਤੇ 5 ਰੁਪਏ ਅਤੇ ਡੀਜ਼ਲ 'ਤੇ 10 ਰੁਪਏ ਐਕਸਾਈਜ਼ ਡਿਊਟੀ (Excise duty) ਘਟਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਥੋੜ੍ਹੀ ਰਾਹਤ ਜਰੂਰ ਮਿਲੇਗੀ। ਕੇਂਦਰ ਸਰਕਾਰ (Central Government) ਦੇ ਇਸ ਫੈਸਲੇ ਤੋਂ ਬਾਅਦ ਹਰਿਆਣਾ ਸਰਕਾਰ (Government of Haryana) ਵੱਲੋਂ ਵੀ ਆਪਣੇ ਲੋਕਾਂ ਨੂੰ ਰਾਹਤ ਦੇਣ ਦਾ ਫੈਸਲਾ ਲਿਆ ਗਿਆ ਹੈ।
ਹਰਿਆਣਾ ਸਰਕਾਰ (Government of Haryana) ਨੇ ਹਰਿਆਣਾ ਵਾਸੀਆ ਨੂੰ ਤੋਹਫਾ ਦਿੰਦਿਆ ਪੈਟਰੋਲ ਅਤੇ ਡੀਜ਼ਲ (Petrol and diesel) 'ਤੇ ਵੈਟ ਘਟਾਉਣ ਦਾ ਐਲਾਨ ਕੀਤਾ ਹੈ। ਹੁਣ ਹਰਿਆਣਾ (Haryana) 'ਚ ਪੈਟਰੋਲ ਅਤੇ ਡੀਜ਼ਲ (Petrol and diesel) 12 ਰੁਪਏ ਸਸਤਾ ਹੋਵੇਗਾ। ਮੁੱਖ ਮੰਤਰੀ ਮਨੋਹਰ ਲਾਲ (Chief Minister Manohar Lal) ਨੇ ਟਵੀਟ (Tweet) ਕਰਕੇ ਇਹ ਜਾਣਕਾਰੀ ਦਿੱਤੀ।