ਪੰਜਾਬ

punjab

ETV Bharat / city

ਵਿਜੈਇੰਦਰ ਸਿੰਗਲਾ ਕਿਸਾਨਾਂ ਨਾਲ। - haryana govt. vs Farmers

ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦਿੱਲੀ ਬਾਰਡਰ ਉੱਤੇ ਪਹੁੰਚਦਿਆਂ ਕਿਸਾਨਾਂ ਦਾ ਹਾਲ-ਚਾਲ ਪੁੱਛਣ ਉਪਰੰਤ ਕਿਹਾ ਕਿ ਹਰਿਆਣਾ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਜੋ ਅੱਤਵਾਦੀਆਂ ਵਾਲਾ ਸਲੂਕ ਕੀਤਾ ਹੈ, ਉਸ ਦਾ ਖ਼ਾਮਿਆਜ਼ਾ ਖੱਟੜ ਸਰਕਾਰ ਨੂੰ ਭੁਗਤਣਾ ਪਵੇਗਾ।

ਕਿਸਾਨਾਂ ਨਾਲ ਅੱਤਵਾਦੀਆਂ ਵਾਲੇ ਸਲੂਕ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਨਾ ਪਵੇਗਾ: ਸਿੰਗਲਾ
ਕਿਸਾਨਾਂ ਨਾਲ ਅੱਤਵਾਦੀਆਂ ਵਾਲੇ ਸਲੂਕ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਨਾ ਪਵੇਗਾ: ਸਿੰਗਲਾ

By

Published : Nov 28, 2020, 6:00 PM IST

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਭਾਜਪਾ ਸਰਕਾਰ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ ਨਾਲ ਕੀਤੇ ਮਾੜੇ ਵਿਓਹਾਰ ਨੂੰ ਵੇਖਦਿਆਂ ਲੱਗਦਾ ਹੈ ਕਿ ਮੋਦੀ ਸਰਕਾਰ ਨੇ ‘ਜੈ ਜਵਾਨ, ਜੈ ਕਿਸਾਨ’ ਨਾਅਰੇ ਦੀ ਪਰਿਭਾਸ਼ਾ ਬਦਲ ਕੇ ‘ਜਾਹ ਜਵਾਨ, ਮਾਰ ਕਿਸਾਨ’ ਕਰ ਦਿੱਤੀ ਹੈ।

ਵਿਜੈ ਇੰਦਰ ਸਿੰਗਲਾ ਨੇ ਅੱਜ ਹਰਿਆਣਾ-ਦਿੱਲੀ ਬਾਰਡਰ ’ਤੇ ਕਿਸਾਨਾਂ ਦੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਵਿਰੁੱਧ ਵਿੱਢੇ ਸੰਘਰਸ਼ ’ਚ ਮੋਢਾ ਸਾਂਝਾ ਕਰਨ ਮੌਕੇ ਕੀਤਾ। ਸਿੰਗਲਾ ਨੇ ਕਿਸਾਨਾਂ ਦਾ ਹਾਲ-ਚਾਲ ਜਾਣਨ ਤੋਂ ਇਲਾਵਾ ਲੰਗਰ ਵਿੱਚ ਹਿੱਸਾ ਪਾਇਆ ਤੇ ਸੰਘਰਸ਼ੀਲ ਕਿਸਾਨਾਂ ਨੂੰ ਲੰਗਰ ਵਰਤਾਇਆ। ਉਨ੍ਹਾਂ ਅੰਦੋਲਨਕਾਰੀ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਸਿਰਫ਼ ਉਹ ਹੀ ਨਹੀਂ, ਸਗੋਂ ਪੂਰਾ ਪੰਜਾਬ ਉਨ੍ਹਾਂ ਨਾਲ ਹੈ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਸਮਾਜ ਦੇ ਹਰ ਵਰਗ ਵੱਲੋਂ ਪੂਰੀ ਵਾਹ ਲਾਈ ਜਾਵੇਗੀ।

ਵਿਜੈਇੰਦਰ ਸਿੰਗਲਾ ਕਿਸਾਨਾਂ ਨਾਲ।

ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਵਿੱਚ ਸਭ ਤੋਂ ਵੱਧ ਹਿੱਸਾ ਪਾਉਣ ਵਾਲਾ ਪੰਜਾਬ ਦਾ ਕਿਸਾਨ ਅੱਜ ਮੋਦੀ ਸਰਕਾਰ ਵੱਲੋਂ ਆਪਣੇ ਕਾਰਪੋਰੇਟ ਮਿੱਤਰਾਂ ਨੂੰ ਲਾਹਾ ਦੇਣ ਲਈ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਈ ਸੌ ਕਿਲੋਮੀਟਰ ਚੱਲ ਕੇ ਇੱਥੇ ਰੋਸ ਪ੍ਰਦਰਸ਼ਨ ਕਰਨ ਪਹੁੰਚਿਆ ਹੈ। ਪਿਛਲੇ ਕਈ ਮਹੀਨਿਆਂ ਤੋਂ ਕਾਲੇ ਕਾਨੂੰਨਾਂ ਵਿਰੁੱਧ ਪੰਜਾਬ ’ਚ ਧਰਨੇ ਦੇ ਰਹੇ ਕਿਸਾਨਾਂ ਦੀ ਮੋਦੀ ਸਰਕਾਰ ਨੇ ਸਾਰ ਤਾਂ ਕੀ ਲੈਣੀ ਸੀ, ਸਗੋਂ ਹੁਣ ਦਿੱਲੀ ਆਉਣ ਮੌਕੇ ਸਾਰੇ ਨਿਯਮ-ਕਾਨੂੰਨ ਛਿੱਕੇ ਟੰਗ ਕੇ ਸਿਰਫ਼ ਭਾਜਪਾ ਨਾਲ ਵਫ਼ਾਦਾਰੀ ਵਿਖਾਉਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੌਮੀ ਸ਼ਾਹ ਰਾਹ ਹੀ ਸੀਲ ਕਰ ਦਿੱਤੇ।

ਵਿਜੈਇੰਦਰ ਸਿੰਗਲਾ ਕਿਸਾਨਾਂ ਨਾਲ।

ਉਨ੍ਹਾਂ ਕਿਹਾ ਕਿ ਗੱਲ ਸਿਰਫ਼ ਪੰਜਾਬ ਨਾਲ ਲੱਗਦੇ ਬਾਰਡਰ ਸੀਲ ਕਰਨ ’ਤੇ ਹੀ ਨਹੀਂ ਰੁਕੀ, ਸਗੋਂ ਦੇਸ਼ ਦੇ ਅੰਨਦਾਤੇ ’ਤੇ ਅੱਤ ਦੀ ਸਰਦੀ ’ਚ ਪਾਣੀ ਵਾਲੀਆਂ ਤੋਪਾਂ ਤੇ ਹੰਝੂ ਗੈਸ ਦੇ ਗੋਲਿਆਂ ਨਾਲ ਹਮਲਾ ਕਰਨ ਦੇ ਨਾਲ-ਨਾਲ ਲਾਠੀਚਾਰਜ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕਤਾ ਦੇ ਸਭ ਤੋਂ ਵੱਡੇ ਧੁਰੇ ਨੂੰ ਸੰਭਾਲਣ ਵਾਲੇ ਕਿਸਾਨਾਂ ਨਾਲ ਅੱਤਵਾਦੀਆਂ ਵਰਗਾ ਸਲੂਕ ਕਰਨ ਵਾਲੀਆਂ ਭਾਜਪਾ ਸਰਕਾਰਾਂ ਨੂੰ ਆਉਣ ਵਾਲੇ ਸਮੇਂ ’ਚ ਇਸਦਾ ਖ਼ਮਿਆਜ਼ਾ ਜ਼ਰੂਰ ਭੁਗਤਣਾ ਪਵੇਗਾ।

ABOUT THE AUTHOR

...view details