ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬਿਆਨ ਨਾਲ ਜਿੱਥੇ ਇੱਕ ਪਾਸੇ ਪੰਜਾਬ ’ਚ ਸਿਆਸਤ ਗਰਮਾ ਗਈ ਹੈ ਉੱਥੇ ਹੀ ਹੁਣ ਗੁਆਂਢੀ ਸੂਬੇ ਹਰਿਆਣਾ ਤੋਂ ਵੀ ਨਵਜੋਤ ਸਿੰਘ ਦੇ ਬਿਆਨ ’ਤੇ ਟਿੱਪਣੀ ਕੀਤੀ ਜਾ ਰਹੀ ਹੈ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਟਵੀਟ ਜਰੀਏ ਨਵਜੋਤ ਸਿੰਘ ਸਿੱਧੂ ਸਣੇ ਪਾਰਟੀ ’ਤੇ ਸ਼ਬਦੀ ਹਮਲਾ ਕੀਤਾ ਹੈ।
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਨਿਸ਼ਾਨਾ ਸਾਧਿਆ। ਅਨਿਲ ਵਿਜ ਨੇ ਟਵੀਟ ਕਰਦੇ ਹੋਏ ਕਿਹਾ ਕਿ ਜਦੋ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (ਮਿਸਤਰੀ) ਇੱਟ ਨਾਲ ਇੱਟ ਵਜਾ ਦੇਣ ਦੀ ਗੱਲ ਕਰ ਰਹੇ ਹਨ। ਜਦੋ ਕੋਈ ਮਿਸਤਰੀ ਆਪਣੇ ਹੀ ਘਰ ਦੀ ਇੱਟਾਂ ਨੂੰ ਚੁੱਕ ਕੇ ਸੁੱਟਣ ਲੱਗ ਜਾਵੇ ਤਾਂ ਸਮਝ ਲਓ ਹੁਣ ਉਸ ਘਰ ਦੇ ਢੇਰ ਹੋਣ ਚ ਦੇਰ ਨਹੀਂ ਹੈ।