ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਪੰਜਾਬ ਜਾਣ ਵਾਲੀ ਹਰਿਆਣਾ ਰੋਡਵੇਜ਼ ਬੱਸ ਸੇਵਾ ਬੰਦ ਕਰ ਦਿੱਤੀ ਹੈ।
ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਹਰਿਆਣਾ ਤੋਂ ਪੰਜਾਬ ਜਾਣ ਵਾਲੀ ਰੋਡਵੇਜ਼ ਬੱਸ ਸੇਵਾ ਕੀਤੀ ਠੱਪ
ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਦਿੱਲੀ ਕੂਚ ਕਰਨਾ ਜਾਰੀ ਹੈ। ਕਿਸਾਨਾਂ ਨੇ ਇਸ ਪ੍ਰਦਰਸ਼ਨ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਨੇ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਦੀ ਪੰਜਾਬ ਜਾਣ 'ਤੇ ਪਾਬੰਦੀ ਲਗਾ ਦਿੱਤੀ ਹੈ।
ਹਰਿਆਣਾ ਸਰਕਾਰ ਨੇ ਸਾਰੇ ਰੋਡਵੇਜ਼ ਡਿਪੂਆਂ ਨੂੰ ਤਾਜ਼ਾ ਨੋਟੀਸ ਜਾਰੀ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੀ ਨਹੀਂ ਸਰਕਾਰ ਨੇ ਹਰ ਡਿਪੂ ਵਿੱਚ ਪੰਜ ਵਾਧੂ ਬੱਸਾਂ ਰੱਖਣ ਦੇ ਆਦੇਸ਼ ਵੀ ਜਾਰੀ ਕੀਤੇ ਹਨ ਤਾਂ ਜੋ ਐਮਰਜੈਂਸੀ ਦੇ ਹਾਲਤਾਂ ਵਿੱਚ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ। ਬੱਸਾਂ ਵਿੱਚ 52 ਸੀਟਾਂ 'ਤੇ ਸਿਰਫ ਸੀਟਾਂ ਦੀ ਸਮਰੱਥਾ ਅਨੁਸਾਰ ਬੈਠਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਦੱਸਣਯੋਗ ਹੈ ਕਿ ਕਿਸਾਨਾਂ ਨੇ 26 ਨਵੰਬਰ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਦਿੱਲੀ ਵਿਖੇ ਧਰਨਾ ਦੇਣਾ ਹੈ। ਕਿਸਾਨਾਂ ਦੇ ਕਾਫਲੇ ਹਰਿਆਣਾ ਦੇ ਅੰਬਾਲਾ ਬਾਰਡਰ 'ਤੇ ਪਹੁੰਚਣ 'ਤੇ ਉਨ੍ਹਾਂ ਉੱਤੇ ਪਾਣੀ ਦੀਆਂ ਬੂਝਾੜਾ ਵੀ ਕੀਤੀਆਂ ਗਈਆਂ ਪਰ ਕਿਸਾਨਾਂ ਨੇ ਬੈਰੀਗੇਟ ਪੱਟ ਕੇ ਆਪਣਾ ਸਫ਼ਰ ਜਾਰੀ ਰਖਿਆ ਹੈ।