ਪੰਜਾਬ

punjab

ETV Bharat / city

ਧੋਖਾਧੜੀ ਮਾਮਲੇ 'ਚ ਕੋਲਿਆਂਵਾਲੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ - ਪੰਜਾਬ-ਹਰਿਆਣਾ ਹਾਈਕੋਰਟ

ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।

ss

By

Published : Apr 3, 2019, 8:40 AM IST

ਆਮਦਨੀ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਮੰਨੇ ਜਾਂਦੇ ਦਿਆਲ ਸਿੰਘ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਮਨਜ਼ੂਰ ਹੋ ਗਈ ਹੈ।

ਜਾਣਕਾਰੀ ਮੁਤਾਬਕ, ਕੋਲਿਆਂਵਾਲੀ ਨੇ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਮੁਹਾਲੀ ਅਦਾਲਤ 'ਚ ਸਰੈਂਡਰ ਕਰ ਦਿੱਤਾ ਸੀ ਤੇ ਹੁਣ ਲਗਭਗ 2 ਮਹੀਨਿਆਂ ਬਾਅਦ ਕੋਲਿਆਂਵਾਲੀ ਨੂੰ ਜ਼ਮਾਨਤ ਮਿਲੀ ਹੈ।

ਜ਼ਿਕਰਯੋਗ ਹੈ ਕਿ ਕੋਲਿਆਂਵਾਲੀ ਪਹਿਲਾਂ ਪੰਜਾਬ ਸੁਬਾਰਡੀਨੇਟ ਸਰਵਿਸੇਜ਼ ਸਿਲੈਕਸ਼ਨ ਬੋਰਡ ਦੇ ਮੈਂਬਰ ਤੇ ਪੰਜਾਬ ਐਗਰੋ ਇੰਡਸਟ੍ਰੀਜ਼ ਲਿਮਿਟੇਡ ਦੇ ਚੇਅਰਮੈਨ ਰਹਿ ਚੁੱਕੇ ਹਨ। ਬੀਤੇ ਜੂਨ ਮਹੀਨੇ ਦੌਰਾਨ ਵਿਜੀਲੈਂਸ ਬਿਊਰੋ ਨੇ ਕੋਲਿਆਂਵਾਲੀ ਵਿਰੁੱਧ ਭਾਰਤੀ ਦੰਡ ਸੰਘਤਾ (IPC) ਦੀਆਂ ਧਾਰਾਵਾਂ 420, 465, 468 ਤੇ 471 ਅਧੀਨ ਧੋਖਾਧੜੀ ਤੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਸੀ।

ABOUT THE AUTHOR

...view details