ਚੰਡੀਗੜ੍ਹ:ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਡਰੱਗ ਮਾਮਲੇ ’ਚ ਘਿਰੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਡਬਲ ਬੈਂਚ ਵੱਲੋਂ ਸੁਣਵਾਈ ਹੋਵੇਗੀ। ਬੈਂਚ ਵੱਲੋਂ ਅੱਜ ਫੈਸਲਾ ਲਿਆ ਜਾਵੇਗਾ ਕਿ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲੇਗੀ ਜਾਂ ਫਿਰ ਉਹ ਜੇਲ੍ਹ ਚ ਹੀ ਰਹਿਣਗੇ। ਦੱਸ ਦਈਏ ਕਿ ਇਸ ਸਮੇਂ ਬਿਕਰਮ ਸਿੰਘ ਮਜੀਠੀਆ ਪਟਿਆਲਾ ਦੀ ਕੇਂਦਰੀ ਜੇਲ੍ਹ ਚ ਬੰਦ ਹਨ।
ਫੈਸਲਾ ਰੱਖਿਆ ਸੀ ਰਾਖਵਾਂ: ਦੱਸ ਦਈਏ ਕਿ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਫੈਸਲਾ ਨੂੰ ਰਾਖਵਾਂ ਰੱਖ ਲਿਆ ਸੀ। ਇਸ ਤੋਂ ਪਹਿਲਾਂ ਦੋਵਾਂ ਧਿਰਾਂ ਦੇ ਵਕੀਲਾਂ ਵਿਚਾਲੇ ਬਹਿਸ ਹੋਈ। ਮਜੀਠੀਆ ਦੇ ਵਕੀਲਾਂ ਦਲੀਲ ਦਿੰਦਿਆਂ ਕਿਹਾ ਸੀ ਕਿ ਅਕਾਲੀ ਆਗੂ ਨੂੰ ਸਿਆਸੀ ਰੰਜਿਸ਼ ਦੇ ਚੱਲਦੇ ਫਸਾਇਆ ਗਿਆ ਹੈ। ਇਸ ਦੌਰਾਨ ਹਾਈਕੋਰਟ ਨੇ ਦੋਵਾਂ ਧਿਰਾਂ ਦੀ ਬਹਿਸ ਪੂਰੀ ਹੋਣ ਤੋਂ ਬਾਅਦ ਫੈਸਲੇ ਨੂੰ ਰਾਖਵਾਂ ਰੱਖ ਲਿਆ।
ਦੋ ਜੱਜ ਸੁਣਵਾਈ ਤੋਂ ਹੋਏ ਵੱਖ: ਕਾਬਿਲੇਗੌਰ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਜਸਟਿਸ ਅਨੂਪ ਚਿਤਕਾਰਾ ਵੱਲੋਂ ਇਨਕਾਰ ਕਰ ਦਿੱਤਾ। ਇਨ੍ਹਾਂ ਤੋਂ ਪਹਿਲਾਂ ਜਸਟਿਸ ਏਜੀ ਮਸੀਹ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਕਰ ਲਿਆ ਸੀ। ਜਸਟਿਸ ਅਨੂਪ ਚਿਤਕਾਰਾ ਵੱਲੋਂ ਸੁਣਵਾਈ ਤੋਂ ਵੱਖ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸਦੀ ਸੁਣਵਾਈ ਕਰੇਗੀ।