ਪੰਜਾਬ

punjab

ETV Bharat / city

ਸ਼ਾਮਲਾਤ ਜਮੀਨਾਂ ਦੀ ਖੁੱਲੀ ਬੋਲੀ ਕਰਵਾਉਣ 'ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ: ਤ੍ਰਿਪਤ ਬਾਜਵਾ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਦੌਰਾਨ ਉਨ੍ਹਾਂ ਨੇ ਕੁਝ ਹਦਾਇਤਾਂ ਨੂੰ ਵੀ ਜਾਰੀ ਕੀਤਾ ਹੈ।

ਫ਼ੋਟੋ
ਫ਼ੋਟੋ

By

Published : Apr 7, 2020, 5:53 PM IST

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਦੌਰਾਨ ਉਨ੍ਹਾਂ ਨੇ ਕੁਝ ਹਦਾਇਤਾਂ ਨੂੰ ਵੀ ਜਾਰੀ ਕੀਤਾ ਹੈ। ਉਨ੍ਹਾਂ ਨੇ ਮੀਟਿੰਗ 'ਚ ਹਰ ਸਾਲ ਹੋਣ ਵਾਲੀਆਂ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਦੀਆਂ ਬੋਲੀਆਂ ਲਈ ਇਸ ਵਰ੍ਹੇ ਇਸ ਪ੍ਰੋਗਰਾਮ ਉਲੀਕਣ ਸੰਬਧੀ ਤੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਇੰਨ ਬਿਨ ਪਾਲਣਾ ਹੋ ਸਕੇ।

ਫ਼ੋਟੋ

ਮੰਤਰੀ ਤ੍ਰਿਪਤ ਬਾਜਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਰਫ਼ ਬੋਲੀਕਾਰ ਹੀ ਬੋਲੀ ਹੋਣ ਮੌਕੇ ਕਾਰਵਾਈ ਵਿੱਚ ਭਾਗ ਲੈਣ ਤੇ ਫਲਤੂ ਲੋਕ ਇਸ ਮੌਕੇ ਇਕੱਠੇ ਨਾ ਹੋਣ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਬੋਲੀ ਕਰਵਾਉਣ ਮੌਕੇ ਪੂਰੀ ਸਾਵਧਾਨੀ ਵਰਤਣ ਲਈ ਯੋਗ ਕਦਮ ਉਠਾਉਣ ਲਈ ਨਿਰਦੇਸ਼ ਜਾਰੀ ਕੀਤੇ।

ਫ਼ੋਟੋ

ਪੰਚਾਇਤ ਮੰਤਰੀ ਨੇ ਪੰਚਾਇਤਾਂ ਵੱਲੋਂ ਪਿੰਡਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਪਿੰਡਾਂ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਸਰਹਾਨਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਚਾਇਤਾਂ ਪਿੰਡਾਂ ਨੂੰ ਇਸ ਮਹਾਮਾਰੀ ਤੋਂ ਬਚਾਉਣ ਲਈ ਆਪਣੀ ਜਿੰਮ੍ਹੇਵਾਰੀ ਸਮਝਦੇ ਹੋਏ ਬੇਲੋੜੀ ਆਵਾਜਈ ਨਾ ਹੋਣ ਦੇਣ ਅਤੇ ਆਪਸੀ ਸੰਪਰਕ ਤੋਂ ਬਚਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਵੀ ਮਾਮਲੇ ਨੂੰ ਸਹਿਜਤਾ ਨਾਲ ਹੱਲ ਕੀਤਾ ਜਾਵੇ।

ਪੰਚਾਇਤ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਮੌਕੇ ਹਰ ਪਿੰਡ ਵਿੱਚ ਲਏ ਗਏ 550 ਬੂਟਿਆਂ ਦੀ ਸੰਭਾਲ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ਤੇ ਕਿਹਾ ਕਿ ਮਨਰੇਗਾ ਰਾਹੀਂ ਇੰਨ੍ਹਾਂ ਬੂਟਿਆਂ ਦੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਇੱਕ ਵੀ ਬੂਟਾ ਸੰਭਾਲ ਖੁਣੋ ਸੁਕਣ ਨਾ ਦਿੱਤਾ ਜਾਵੇ।

ਪੰਚਾਇਤ ਮੰਤਰੀ ਨੇ ਪਿੰਡਾਂ ਵਿੱਚ ਕੋਰੋਨਾ ਤੋਂ ਬਚਾਅ ਲਈ ਰੋਗਾਣੂ ਮੁਕਤ ਦਵਾਈ ਦੇ ਸਪਰੇਅ ਦੇ ਤਿੰਨ ਦੌਰ ਪੂਰੇ ਕਰਨ 'ਤੇ ਫੀਲਡ ਵਿੱਚ ਕੰਮ ਕਰਨ ਵਾਲੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਅਗਲਾ ਛਿੜਕਾਅ ਕਰਨ ਤੋਂ ਪਹਿਲਾਂ ਸਿਹਤ ਵਿਭਾਗ ਦੇ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਹੀ ਕੋਈ ਪ੍ਰੋਗਾਰਮ ਉਲੀਕਿਆ ਜਾਵੇ।

ਇਸ ਮੌਕੇ ਮੰਤਰੀ ਨੇ ਵਿਭਾਗੀ ਤਰੱਕੀਆਂ ਲਈ ਵੀਡੀਓ ਕਾਨਫਰੰਸਾਂ ਰਾਹੀਂ ਮੀਟਿੰਗਾਂ ਕਰਨ ਲਈ ਪ੍ਰਵਾਨਗੀ ਦਿੱਤੀ ਅਤੇ ਨਾਲ ਹੀ ਕਿਹਾ ਕਿ ਕਰਫਿਊ ਵਿਭਾਗੀ ਤਰੱਕੀਆਂ ਲਈ ਅੜਿਕਾ ਨਹੀਂ ਬਣਨਾ ਚਾਹੀਦਾ।

ਤ੍ਰਿਪਤ ਬਾਜਵਾ ਨੇ ਮਨਰੇਗਾ ਕਾਮਿਆਂ ਦੀ ਬਕਾਇਆ ਅਦਾਇਗੀ ਨੂੰ ਤੁਰੰਤ ਜਾਰੀ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆ ਹਨ। ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਮਨਰੇਗਾ ਨਾਲ ਸਬੰਧਤ 31 ਮਾਰਚ ਤੱਕ ਦੀਆਂ ਬਣਦੀਆਂ ਅਦਾਇਗੀਆਂ ਜਲਦ ਕਰ ਦਿੱਤੀਆਂ ਜਾਣਗੀਆਂ।

ABOUT THE AUTHOR

...view details