ਚੰਡੀਗੜ੍ਹ:ਸੂਬੇ ਨੂੰ ਨਸ਼ਾ ਮੁਕਤ ਕਰਨ ਵੱਲ ਵੱਡੀ ਪਹਿਲ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਵਿਜੈ ਸਿੰਗਲਾ ਨੇ ਅੱਜ ਸਮੂਹ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਸਖ਼ਤ ਲਹਿਜ਼ੇ 'ਚ ਕਿਹਾ ਕਿ ਇਨ੍ਹਾਂ ਕੇਂਦਰਾਂ ਤੋਂ ਮਿਲਦੀਆਂ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਠੱਲ੍ਹ ਪਾਈ ਜਾਵੇ (health minister ordered to stop misuse of medicine available with de ediction centers )। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਊਣਤਾਈਆਂ ਵਾਲੇ ਕੇਂਦਰਾਂ ਦਾ ਲਾਇਸੈਂਸ ਰੱਦ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਰਵਾਈ ਕੀਤੀ ਜਾਵੇਗੀ।
ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਲੰਬੀ ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਪੁਰਾਣਾ ਸਮਾਂ ਨਿਕਲ ਚੁੱਕਾ ਹੈ ਜਦੋਂ ਨਸ਼ਾ ਬੰਦ ਕਰਨ ਦੇ ਸਿਰਫ਼ ਦਮਗਜੇ ਮਾਰੇ ਜਾਂਦੇ ਸਨ। ਹੁਣ ਜੋ ਕਿਹਾ ਜਾਵੇਗਾ, ਉਹ ਹਰ ਹੀਲੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ, "ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਗੰਭੀਰ ਹੈ ਅਤੇ ਨਸ਼ੇ ਦੇ ਧੰਦੇ ਵਿੱਚ ਸਿੱਧੇ ਜਾਂ ਅਸਿੱਧੇ ਤੌਰ 'ਤੇ ਸ਼ਾਮਲ ਵਿਅਕਤੀਆਂ ਨੂੰ ਭਾਰੀ ਨਤੀਜੇ ਭੁਗਤਣੇ ਪੈਣਗੇ(violators should be dealt with)।"
ਡਾ. ਸਿੰਗਲਾ ਨੇ ਕਿਹਾ ਕਿ ਸੂਬੇ ਵਿੱਚ 186 ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਚਲ ਰਹੇ ਹਨ ਅਤੇ ਉਨ੍ਹਾਂ ਨੂੰ ਕਈ ਕੇਂਦਰਾਂ ਵਿੱਚ ਦਵਾਈਆਂ ਦੀ ਦੁਰਵਰਤੋਂ ਦੀਆਂ ਨਿਰੰਤਰ ਖ਼ਬਰਾਂ ਮਿਲ ਰਹੀਆਂ ਹਨ। ਉਨ੍ਹਾਂ ਸਿੱੱਧੇ ਤੌਰ 'ਤੇ ਕਿਹਾ, "ਇਨ੍ਹਾਂ ਕੇਂਦਰਾਂ ਵਿੱਚ ਨਸ਼ੇ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਵਾਲੇ ਬਾਜ਼ ਆਉਣ।
ਉਨ੍ਹਾਂ ਕਿਹਾ ਕਿ ਨਹੀਂ ਤਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ।" ਇਸ ਦੇ ਨਾਲ-ਨਾਲ ਸਿਹਤ ਮੰਤਰੀ ਨੇ ਸਮੂਹ ਕੈਮਿਸਟਾਂ ਨੂੰ ਪੂਰਣ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਲੈਣ ਵਾਲੇ ਵਿਅਕਤੀਆਂ ਨੂੰ ਸਿਰਫ਼ ਡਾਕਟਰ ਦੀ ਪਰਚੀ ਵੇਖਣ ਉਪਰੰਤ ਹੀ ਦਵਾਈਆਂ ਦੇਣ।