ਚੰਡੀਗੜ: ਜਗਮੇਲ ਸਿੰਘ ਨੂੰ ਕਥਿਤ ਤੌਰ ‘ਤੇ ਸਮੇਂ ਸਿਰ ਮੈਡੀਕਲ ਸਹੂਲਤ ਨਾ ਮੁਹੱਈਆ ਕਰਵਾਉਣ ਸਬੰਧੀ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪ੍ਰਮੁੱਖ ਸਕੱਤਰ ਸਿਹਤ ਅਨੁਰਾਗ ਅਗਰਵਾਲ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਅਤੇ ਇਸ ਸਬੰਧੀ ਮੁਕੰਮਲ ਰਿਪੋਰਟ ਤਿੰਨ ਦਿਨਾਂ ਵਿਚ ਪੇਸ਼ ਕਰਨ ਲਈ ਕਿਹਾ ਹੈ। ਜਿਸ ਦੀ ਪੀ.ਜੀ.ਆਈ. ਵਿਖੇ ਮੌਤ ਹੋ ਗਈ ਸੀ।
ਜਗਮੇਲ ਕਤਲ ਮਾਮਲੇ 'ਚ ਮੈਡੀਕਲ ਅਫ਼ਸਰ ਦੀ ਭੂਮਿਕਾ ਦੀ ਜਾਂਚ ਕਰਨ ਦੇ ਨਿਰਦੇਸ਼
ਸਿਹਤ ਮੰਤਰੀ ਵੱਲੋਂ ਜਗਮੇਲ ਸਿੰਘ ਦੀ ਮੌਤ ਦੇ ਮਾਮਲੇ ਵਿਚ ਮੈਡੀਕਲ ਅਫਸਰ ਦੀ ਭੂਮਿਕਾ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ 3 ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਡੀਆ ਰਿਪੋਰਟਾਂ ਅਨੁਸਾਰ ਜਗਮੇਲ ਸਿੰਘ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ ਜਿਥੇ ਮੈਡੀਕਲ ਅਫਸਰ ਨੇ ਆਪਣੀ ਡਿਊਟੀ ਵਿੱਚ ਕੁਤਾਹੀ ਵਰਤੀ ਅਤੇ ਐਮ.ਐਲ.ਆਰ. ਦਰਜ ਨਹੀਂ ਕੀਤੀ। ਮੀਡੀਆ ਰਿਪੋਰਟਾਂ ਵਿਚ ਮੈਡੀਕਲ ਅਫਸਰ ਦੀ ਡਿਊਟੀ ‘ਤੇ ਗੰਭੀਰ ਦੋਸ਼ ਲਗਾਏ ਗਏ ਜੋ ਜਗਮੇਲ ਸਿੰਘ ਦੀ ਮੌਤ ਦਾ ਇਕ ਕਾਰਨ ਬਣਿਆ।
ਬਲਬੀਰ ਸਿੰਘ ਸਿੱਧੂ ਨੇ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਪ੍ਰਮੁੱਖ ਸਕੱਤਰ ਸਿਹਤ ਨੂੰ ਇਸ ਮਾਮਲੇ ਵਿੱਚ ਡਿਊਟੀ ‘ਤੇ ਮੌਜੂਦ ਮੈਡੀਕਲ ਅਫ਼ਸਰ ਦੀ ਭੂਮਿਕਾ ਦੀ ਜਾਂਚ ਕਰਨ ਅਤੇ ਇਸ ਸਬੰਧੀ ਮੁਕੰਮਲ ਰਿਪੋਰਟ ਤਿੰਨ ਦਿਨਾਂ ਵਿੱਚ ਪੇਸ਼ ਕਰਨ ਲਈ ਕਿਹਾ।