ਪੰਜਾਬ

punjab

ETV Bharat / city

ਸਿਹਤ ਮੰਤਰੀ ਨੇ ਰੁੜਕਾ ਪਿੰਡ ਵਿੱਚ ਪਾਰਕ ਬਣਾਉਣ ਲਈ ਦਿੱਤਾ 4 ਲੱਖ ਰੁਪਏ ਦਾ ਚੈੱਕ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਰੁੜਕਾ ਵਿਖੇ ਪਾਰਕ ਦੇ ਸੁੰਦਰੀਕਰਨ ਲਈ ਪੰਚਾਇਤ ਮੈਂਬਰਾਂ ਨੂੰ ਚਾਰ ਲੱਖ ਰੁਪਏ ਦਾ ਚੈੱਕ ਸੌਂਪਿਆ। ਮੰਤਰੀ ਵੱਲੋਂ ਵਿਕਾਸ ਕਾਰਜਾਂ ’ਚ ਫ਼ੰਡਾਂ ਦੀ ਕਮੀ ਨਹੀਂ ਆਉਣ ਦਾ ਭਰੋਸਾ ਦਿਵਾਇਆ ਗਿਆ।

By

Published : Dec 18, 2019, 11:28 AM IST

Health ministry gave 4 lac rupees cheque to village panchayat
ਫ਼ੋਟੋ

ਚੰਡੀਗੜ੍ਹ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਰੁੜਕਾ ਵਿਖੇ ਪਾਰਕ ਦੇ ਸੁੰਦਰੀਕਰਨ ਲਈ 4 ਲੱਖ ਰੁਪਏ ਦਾ ਚੈੱਕ ਪੰਚਾਇਤ ਮੈਂਬਰਾਂ ਨੂੰ ਦਿੱਤਾ ਗਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੀ ਤਰਜ਼ ’ਤੇ ਪਿੰਡਾਂ ਦਾ ਵਿਕਾਸ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਸੂਬਾ ਸਰਕਾਰ ਵੱਲੋਂ ਸੂਬੇ ਦੇ ਸਮੂਹ ਪਿੰਡਾਂ ਵਿੱਚ ਪਾਰਕ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪਿਛਲੇ ਇੱਕ ਸਾਲ ਦੌਰਾਨ ਕਰੀਬ 72 ਲੱਖ ਪੌਦੇ ਪਿੰਡਾਂ ਵਿੱਚ ਲਾਏ ਗਏ। ਉਨ੍ਹਾਂ ਕਿਹਾ ਕਿ ਪਿੰਡ ਰੁੜਕਾ ਦੇ ਵਾਸੀਆਂ ਦੀਆਂ ਹੋਰਨਾਂ ਸਮੱਸਿਆਵਾਂ ਦਾ ਹੱਲ ਵੀ ਛੇਤੀ ਹੀ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ’ਚ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

For All Latest Updates

TAGGED:

ABOUT THE AUTHOR

...view details