ਚੰਡੀਗੜ੍ਹ :ਪੰਜਾਬ ' ਚ ਕੋਰੋਨਾ ਦੇ ਨਵੇਂ ਸ੍ਰਟੋਕ ਨੂੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਹਤ ਕਰਮਚਾਰੀਆਂ ਲਈ ਨਵੀਂ ਹਿਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਦਾ ਟੀਕਾ ਨਾਂ ਲਗਵਾਉਣ ਵਾਲੇ ਸਿਹਤ ਕਰਮਚਾਰੀਆਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ 'ਤੇ ਰੋਕ ਲਾ ਦਿੱਤੀ ਜਾਵੇਗੀ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਪਿਛਲੇ ਦਿਨੀਂ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਵਾਧਾ ਹੋਇਆ ਹੈ। ਉਨ੍ਹਾਂ ਕੋਰੋਨਾ ਦੇ ਪੌਜ਼ੀਟਿਵ ਕੇਸਾਂ 'ਚ ਵਾਧੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ 20 ਫਰਵਰੀ ਸੂਬੇ 'ਚ 2000 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਕੋਰੋਨਾ ਕੇਸਾਂ 'ਚ 33 ਫੀਸਦੀ ਵਾਧਾ ਹੋਇਆ ਹੈ।
ਸਿਹਤ ਕਰਮਚਾਰੀਆਂ ਲਈ ਨਵੀਂ ਹਿਦਾਇਤਾਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਰ ਸਥਿਤੀ 'ਚ ਸਿਹਤ ਕਰਮਚਾਰੀਆਂ ਲਈ ਕੋਰੋਨਾ ਦਾ ਟੀਕਾ ਲਗਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜੋ ਕਰਮਚਾਰੀ ਟੀਕਾਕਰਨ ਮੁਹਿੰਮ ਤਹਿਤ ਸਿਹਤ ਕਰਮਚਾਰੀਆਂ ਨੂੰ ਕਈ ਵਾਰ ਮੌਕਾ ਦਿੱਤਾ ਗਿਆ ਹੈ, ਜੋ ਕਰਮਚਾਰੀ ਕੋਰੋਨਾ ਦਾ ਟੀਕਾ ਨਹੀਂ ਲਗਵਾਉਣਗੇ, ਉਨ੍ਹਾਂ ਘਾਟਾ ਪਵੇਗਾ, ਜੇਕਰ ਉਹ ਕਰਚਮਾਰੀ ਕੋਰੋਨਾ ਮਹਾਂਮਾਰੀ ਦੇ ਸ਼ਿਕਾਰ ਹੁੰਦੇ ਹਨ ਤਾਂ ਸਾਰੇ ਇਲਾਜ ਦਾ ਖ਼ਰਚਾ ਉਨ੍ਹਾਂ ਨੂੰ ਖ਼ੁਦ ਚੁੱਕਣਾ ਪਵੇਗਾ। ਅਜਿਹੇ ਮੁਲਾਜ਼ਮ ਇਕਾਂਤਵਾਸ ਲਈ ਛੁੱਟੀ ਦਾ ਲਾਭ ਨਹੀਂ ਹਾਸਲ ਕਰ ਸਕਣਗੇ। ਉਨ੍ਹਾਂ ਦੀਆਂ ਛੁੱਟੀਆਂ ਦੌਰਾਨ ਉਨ੍ਹਾਂ ਦੀ ਤਨਖਾਹ ਕੱਟੇ ਜਾਣਗੇ।
ਸਿਹਤ ਮੰਤਰੀ ਨੇ ਆਖਿਆ ਕਿ ਪੰਜਾਬ ਉਨ੍ਹਾਂ 6 ਸੂਬਿਆਂ 'ਚ ਸ਼ਾਮਲ ਹੈ ਜਿਥੇ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ। ਇਸ ਕੋਰੋਨਾ ਸੰਕਰਮਣ ਤੋਂ ਬਚਾਅ ਦੇ ਮੱਦੇਨਜ਼ਰ ਸਭ ਕਰਮਚਾਰੀ ਕੋਰੋਨਾ ਵੈਕਸੀਨ ਲੈਣ ਤੇ ਇਸ ਨੂੰ ਕੋਰੋਨਾ ਦੀ ਦੂਜੀ ਲਹਿਰ ਮੰਨਦੇ ਹੋਏ ਹਰ ਸਥਿਤੀ ਲਈ ਤਿਆਰ ਰਹਿਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਹਿਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਸਕੂਲਾਂ ‘ਚ ਕੋਰੋਨਾ ਗਾਈਡਲਾਈਨ ਦੀ ਹੋ ਰਹੀ ਪਾਲਣਾ : ਡਾ ਮਾਨ