ਚੰਡੀਗੜ੍ਹ: ਪੰਜਾਬ ਦੇ ਕਈ ਹਿੱਸਿਆਂ 'ਚ ਦੇਰ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਪੰਜਾਬ 'ਚ ਮੁੜ ਤੋਂ ਠੰਡ ਵੱਧ ਗਈ ਹੈ। ਰਾਜਧਾਨੀ ਚੰਡੀਗੜ੍ਹ 'ਚ ਵੀ ਪੈ ਰਹੇ ਮੀਂਹ ਨਾਲ ਪਾਰਾ ਹੇਠਾਂ ਡਿੱਗ ਗਿਆ ਹੈ। ਮੀਂਹ ਕਾਰਨ ਸਥਾਨਕ ਲੋਕਾਂ ਨੂੰ ਕੰਮ 'ਤੇ ਜਾਣ ਲਈ ਕਈ ਮੁਸ਼ਕੀਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ 'ਚ ਵਧੀ ਠੰਡ, ਅਗਲੇ 24 ਘੰਟਿਆ 'ਚ ਤੇਜ਼ ਮੀਂਹ ਤੇ ਗੜ੍ਹੇ ਪੈਣ ਦਾ ਖ਼ਦਸ਼ਾ - ਵੈਸਟਰਨ ਡਿਸਟਰਬੈਂਸ
ਪੰਜਾਬ 'ਚ ਦੇਰ ਰਾਤ ਤੋਂ ਹੀ ਮੀਂਹ ਪੈਂਣ ਕਾਰਨ ਠੰਡ ਵੱਧ ਗਈ ਹੈ। ਮੌਸਮ ਮਾਹਿਰਾਂ ਮੁਤਾਬਕ ਅਗਲੇ 24 ਘੰਟਿਆ 'ਚ ਤੇਜ਼ ਮੀਂਹ ਤੇ ਗੜ੍ਹੇ ਪੈਣ ਦਾ ਖ਼ਦਸ਼ਾ ਹੈ।
ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆ ਤੱਕ ਮੌਸਮ ਇਸ ਤਰ੍ਹਾਂ ਦਾ ਰਹਿਣ ਵਾਲਾ ਹੈ। ਇਸ ਤੋਂ ਇਲਾਵਾ ਮਾਹਿਰਾਂ ਦਾ ਕਹਿਣਾ ਹੈ ਕਿ ਘਰ ਤੋਂ ਨਿਕਲਣ ਤੋਂ ਪਹਿਲਾ ਆਪਣਾ ਬਚਾਅ ਕਰਕੇ ਜਾਣਾ ਜ਼ਰੂਰੀ ਹੈ। ਮਾਹਿਰਾਂ ਨੇ ਕਿਹਾ ਕਿ ਲੋਕਾਂ ਨੂੰ ਅਜਿਹੇ ਮੋਸਮ 'ਚ ਆਪਣੀ ਸਿਹਤ ਦਾ ਧਿਆਨ ਰੱਖਣਾ ਜ਼ਰੂਰੀ ਹੈ।
ਦੱਸ ਦਈਏ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਕੁੱਝ ਇਲਾਕਿਆਂ ਵਿੱਚ ਗੜ੍ਹੇ ਪੈਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ, ਜਿਸ ਨਾਲ ਫ਼ਸਲਾਂ ਨੂੰ ਵੀ ਨੁਕਸਾਨ ਹੋ ਸਕਦਾ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਹਲਕੀ ਬੂੰਦਾ ਬਾਂਦੀ ਤੇ ਬਾਰਿਸ਼ ਜਿੱਥੇ ਫ਼ਸਲਾਂ ਲਈ ਵਰਦਾਨ ਸਾਬਤ ਹੋ ਸਕਦੀ ਹੈ, ਉੱਥੇ ਹੀ ਗੜ੍ਹੇ ਪੈਣ ਕਰਕੇ ਫ਼ਸਲਾਂ ਖ਼ਰਾਬ ਹੋ ਸਕਦੀਆਂ ਹਨ। ਹਾਲਾਂਕਿ ਮੌਸਮ ਬਦਲਣ ਪਿੱਛੇ ਮਾਹਿਰਾਂ ਵੱਲੋਂ ਵੈਸਟਰਨ ਡਿਸਟਰਬੈਂਸ ਦਾ ਐਕਟਿਵ ਹੋਣਾ ਦੱਸਿਆ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਨੂੰ ਫਸਲਾਂ 'ਤੇ ਦਵਾਈ ਦਾ ਛਿੜਕਾਅ ਨਾ ਕਰਨ ਦੀ ਹਿਦਾਇਤ ਵੀ ਦਿੱਤੀ ਜਾ ਰਹੀ ਹੈ।