ਚੰਡੀਗੜ੍ਹ:ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ 11 ਸਾਲਾ ਮਾਸੂਮ ਲੜਕੇ ਨਾਲ ਕੂਕਰਮ ਕਰਦੇ ਦੇ ਮਾਮਲੇ ਵਿੱਚ ਨਾਬਾਲਿਗ ਮੁਲਜ਼ਮ (Juvenile accused) ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਜੇਕਰ ਉਸ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਉਹ ਅਪਰਾਧਿਕ ਸੁਭਾਅ ਦੇ ਲੋਕਾਂ ਦੇ ਸੰਪਰਕ ਵਿੱਚ ਆ ਸਕਦਾ ਹੈ।
ਪਟੀਸ਼ਨ ਦਾਖ਼ਲ ਕਰਦਿਆਂ ਮੁਲਜ਼ਮ ਨੇ ਕਿਹਾ ਹੈ ਕਿ 11 ਸਾਲ ਦੇ ਬੱਚੇ ਨਾਲ ਬਦਸਲੂਕੀ ਕਰਨ ਦੇ ਦੋਸ਼ ਵਿੱਚ 12 ਸਤੰਬਰ 2020 ਨੂੰ ਫ਼ਰੀਦਕੋਟ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਉਸ ਮਾਮਲੇ ਵਿੱਚ ਜ਼ਮਾਨਤ ਲਈ ਦਾਖ਼ਲ ਪਟੀਸ਼ਨ ਨੂੰ ਜੁਵੇਨਾਈਲ ਜਸਟਿਸ ਬੋਰਡ ਨੇ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸੈਸ਼ਨ ਕੋਰਟ ਨੇ ਵੀ ਅਪੀਲ ਰੱਦ ਕਰ ਦਿੱਤੀ ਜਿਸ ਕਾਰਨ ਉਸ ਨੂੰ ਹਾਈਕੋਰਟ ਦੀ ਮਦਦ ਲੈਣੀ ਪਈ।
ਪਟੀਸ਼ਨਰ ਨੇ ਕਿਹਾ ਕਿ ਨਿਰਧਾਰਿਤ ਵਿਵਸਥਾ ਦੇ ਅਨੁਸਾਰ ਨਾਬਾਲਿਗ ਦੀ ਜ਼ਮਾਨਤ ਨੂੰ ਅਪਰਾਧ ਦੀ ਗੰਭੀਰਤਾ ਦੇ ਆਧਾਰ ‘ਤੇ ਰੱਦ ਨਹੀਂ ਕੀਤਾ ਜਾ ਸਕਦਾ। ਉਸਨੇ ਦੱਸਿਆ ਕਿ ਐਫਆਈਆਰ ਦਰਜ ਕਰਨ ਸਮੇਂ ਉਹ 16 ਸਾਲਾਂ ਦੇ ਸੀ ਅਤੇ ਉਸਦੀ ਦੀ ਜਨਮ ਮਿਤੀ 2004 ਹੈ ਇਸ ਲਈ ਉਸ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ।