ਪੰਜਾਬ

punjab

ETV Bharat / city

ਕੈਪਟਨ ਵਿਰੁੱਧ ਵਿਧਾਨ ਸਭਾ ਚੋਣਾਂ 2002 ਦੌਰਾਨ ਦਰਜ ਚੋਣ ਪਟੀਸ਼ਨ ਹਾਈਕੋਰਟ ਨੇ ਕੀਤੀ ਖਾਰਿਜ਼ - 2002 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ

ਪੰਜਾਬ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਸਾਲ 2002 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਦਰਜ ਇੱਕ ਪਟੀਸ਼ਨ ਖਾਰਿਜ਼ ਕਰ ਦਿੱਤੀ। ਹਾਈ ਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਿਹਾ ਹੁਣ ਇਸ ਪਟੀਸ਼ਨ ਦਾ ਕੋਈ ਆਧਾਰ ਨਹੀਂ ਹੈ।

ਕੈਪਟਨ ਵਿਰੁੱਧ ਵਿਧਾਨ ਸਭਾ ਚੋਣਾਂ 2002 ਦੌਰਾਨ ਦਰਜ ਚੋਣ ਪਟੀਸ਼ਨ ਹਾਈਕੋਰਟ ਨੇ ਕੀਤੀ ਖਾਰਿਜ਼
ਕੈਪਟਨ ਵਿਰੁੱਧ ਵਿਧਾਨ ਸਭਾ ਚੋਣਾਂ 2002 ਦੌਰਾਨ ਦਰਜ ਚੋਣ ਪਟੀਸ਼ਨ ਹਾਈਕੋਰਟ ਨੇ ਕੀਤੀ ਖਾਰਿਜ਼

By

Published : Jan 5, 2021, 4:37 PM IST

ਚੰਡੀਗੜ੍ਹ; ਸਾਲ 2002 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਦੇ ਦੁਰਉਪਯੋਗ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਦਰਜ ਚੋਣ ਪਟੀਸ਼ਨ 'ਤੇ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਦੀ ਜਸਟਿਸ ਦਇਆ ਚੌਧਰੀ ਅਤੇ ਆਧਾਰਿਤ ਬੈਂਚ ਨੇ ਪਟੀਸ਼ਨ ਨੂੰ ਖਾਰਿਜ਼ ਕਰ ਦਿੱਤਾ। ਇਹ ਮਾਮਲਾ ਹਾਈਕੋਰਟ ਵਿੱਚ ਕਾਫ਼ੀ ਲੰਬੇ ਸਮੇਂ ਤੋਂ ਚੱਲ ਰਿਹਾ ਸੀ। ਪਟੀਸ਼ਨਕਰਤਾ ਹਰਕੀਰਤ ਸਿੰਘ ਨੇ ਕੈਪਟਨ ਦੀ ਚੋਣਾਂ ਦੌਰਾਨ ਨੂੰ ਚੁਣੌਤੀ ਦਿੱਤੀ ਸੀ।

ਹੁਣ ਇਸ ਪਟੀਸ਼ਨ ਦਾ ਆਧਾਰ ਨਹੀਂ

ਕੈਪਟਨ ਵਿਰੁੱਧ ਵਿਧਾਨ ਸਭਾ ਚੋਣਾਂ 2002 ਦੌਰਾਨ ਦਰਜ ਚੋਣ ਪਟੀਸ਼ਨ ਹਾਈਕੋਰਟ ਨੇ ਕੀਤੀ ਖਾਰਿਜ਼

ਲੰਬੇ ਸਮੇਂ ਤੋਂ ਚੱਲ ਰਹੀ ਸੁਣਵਾਈ ਵਿੱਚ ਪਹਿਲਾਂ ਹੀ ਕਿਹਾ ਗਿਆ ਸੀ ਕਿ ਪਟੀਸ਼ਨ ਦਾ ਕੋਈ ਆਧਾਰ ਨਹੀਂ ਹੈ। ਮਾਮਲੇ ਵਿੱਚ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈ ਕੋਰਟ ਵਿੱਚ ਆਪਣੇ ਬਿਆਨ ਦਰਜ ਕਰਵਾਏ ਸਨ ਅਤੇ ਪਟੀਸ਼ਨਕਰਤਾ ਹਰਕੀਰਤ ਸਿੰਘ ਦੇ ਵਕੀਲਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਪਿਛਲੀ ਸੁਣਵਾਈ ਵਿੱਚ ਹਾਈਕੋਰਟ ਨੇ ਇਸ ਚੋਣ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਸਾਲ 2002 ਦੇ ਚੋਣਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪੰਜ ਵਾਰ ਚੋਣ ਲੜ ਚੁੱਕੇ ਹਨ ਅਤੇ ਅਜਿਹੇ ਵਿੱਚ ਹੁਣ ਇਸ ਪਟੀਸ਼ਨ ਦਾ ਆਧਾਰ ਨਹੀਂ ਹੈ।

ਕੀ ਹੈ ਮਾਮਲਾ?

ਸਾਲ 2002 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਖ਼ਿਲਾਫ਼ ਚੋਣ ਲੜ ਚੁਕੇ ਉਮੀਦਵਾਰ ਹਰਕੀਰਤ ਸਿੰਘ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕਰ ਉਨ੍ਹਾਂ 'ਤੇ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਅਤੇ ਆਪਣੇ ਰਸੂਖ ਦੇ ਇਸਤੇਮਾਲ ਦੇ ਦੋਸ਼ ਲਗਾਏ ਸੀ। ਹਾਈਕੋਰਟ ਵਿੱਚ ਚੋਣ ਪਟੀਸ਼ਨ ਦਾਖ਼ਲ ਕਰ ਕੇ ਉਨ੍ਹਾਂ ਨੇ ਚੋਣ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ। ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਖਾਰਿਜ਼ ਕਰ ਦਿੱਤਾ।

ABOUT THE AUTHOR

...view details