ਚੰਡੀਗੜ੍ਹ: ਮੌੜ ਮੰਡੀ ਬੰਬ ਧਮਾਕੇ ’ਚ ਸਰਕਾਰ ਖ਼ਿਲਾਫ਼ ਦਾਖਲ ਕੰਟੈਂਪਟ ਪਟੀਸ਼ਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਮਾਮਲੇ ਨੂੰ ਹਾਈਕੋਰਟ ਨੇ ਡਿਸਪੋਜ਼ ਆਫ ਕਰ ਦਿੱਤਾ ਹੈ। ਦੱਸ ਦੇਈਏ ਪਿਛਲੀ ਸੁਣਵਾਈ ਦੇ ਦੌਰਾਨ ਹਾਈਕੋਰਟ ਵਿੱਚ ਦੋਨਾਂ ਧਿਰਾਂ ਵੱਲੋਂ ਬਹਿਸ ਪੂਰੀ ਹੋ ਗਈ ਸੀ ਤੇ ਹਾਈ ਕੋਰਟ ਨੇ ਫੈਸਲਾ ਰਾਖਵਾ ਰੱਖ ਲਿਆ ਸੀ। ਪਿਛਲੀ ਸੁਣਵਾਈ ਵਿੱਚ ਪੰਜਾਬ ਪੁਲਿਸ ਦੀ ਜਾਂਚ ਟੀਮ ਵੱਲੋਂ ਸੀਲਬੰਦ ਸਟੇਟਸ ਰਿਪੋਰਟ ਦਾਖਲ ਕੀਤੀ ਗਈ ਸੀ। ਇਸ ਨੂੰ ਇਗਜ਼ਾਮੀਨਰ ਕਰ ਹਾਈ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ।
ਇਹ ਵੀ ਪੜੋ: ਕੇਂਦਰ ਤੇ ਦਿੱਲੀ ਸਰਕਾਰ ਨੇ ਸਿੱਖ ਕੌਮ ’ਤੇ ਕੀਤਾ ਵੱਡਾ ਵਾਰ: ਸੁਖਬੀਰ
ਪਟੀਸ਼ਨਕਰਤਾ ਨੇ ਹਾਈ ਕੋਰਟ ਦੇ ਸਾਹਮਣੇ ਖੜ੍ਹੇ ਕੀਤੇ ਕਈ ਸਵਾਲ
ਪਟੀਸ਼ਨਕਰਤਾ ਗੁਰਜੀਤ ਸਿੰਘ ਪਾਤੜਾ ਨੇ ਕਿਹਾ ਕਿ ਚਾਰ ਸਾਲ ਹੋ ਗਏ ਇਸ ਘਟਨਾ ਨੂੰ ਪਰ ਹੁਣ ਤੱਕ ਪੰਜਾਬ ਸਰਕਾਰ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ। ਉਹਨਾਂ ਨੇ ਕਿਹਾ ਕਿ ਇਸ ਸਬੰਧੀ ਚਲਾਨ ਵੀ ਪੇਸ਼ ਕਰ ਦਿੱਤਾ ਹੈ ਪਰ ਇਹ ਸਾਜ਼ਿਸ਼ ਕਿਸਨੇ ਰਚੀ ਅਤੇ ਮਾਮਲੇ ਦੇ ਵਿੱਚ ਮੁੱਖ ਮੁਲਜ਼ਮ ਕੌਣ ਹਨ ਇਹ ਜਾਂਚ ਵਿੱਚ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਨੇ ਦੱਸਿਆ ਕਿ ਹਾਈ ਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਵੀ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।