ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅਗਾਉਂ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਜਿਸ ’ਚ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਦੱਸ ਦਈਏ ਕਿ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ।
ਸਾਬਕਾ ਮੰਤਰੀ ’ਤੇ ਘਪਲੇ ਦਾ ਇਲਜ਼ਾਮ:ਦੱਸ ਦਈਏ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ 'ਚ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰ 'ਚ ਘਪਲੇ (punjab tender scam) ਦਾ ਦੋਸ਼ ਹੈ। ਆਸ਼ੂ ’ਤੇ ਛੋਟੇ ਠੇਕੇਦਾਰਾਂ ਵੱਲੋਂ ਦੋਸ਼ ਲਾਇਆ ਗਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਗੜਬੜੀ ਹੋਈ ਹੈ।