ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਉੱਤੇ ਜਬਰ ਜਨਾਹ ਦੇ ਦੋਸ਼ ਲਗਾਉਣ ਵਾਲੀ ਮਹਿਲਾ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰ ਪੁਲੀਸ ਕਾਰਵਾਈ ਦੀ ਮੰਗ ਕੀਤੀ ਸੀ। ਅੱਜ ਇਸ ਮਾਮਲੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।
ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ ਤੇ ਮਾਮਲੇ ਦੀ ਅਗਲੀ ਸੁਣਵਾਈ ਤਿੱਨ ਦਸੰਬਰ ਨੂੰ ਹੋਵੇਗੀ।
ਜਬਰ ਜਨਾਹ ਦੇ ਦੋਸ਼ਾਂ 'ਚ ਘਿਰੇ ਸਿਮਰਨਜੀਤ ਸਿੰਘ ਬੈਂਸ ਨੂੰ ਹਾਈ ਕੋਰਟ ਵੱਲੋਂ ਨੋਟਿਸ ਜਾਰੀ ਮਹਿਲਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਵਿਧਾਇਕ ਦੇ ਖ਼ਿਲਾਫ਼ ਜਬਰ ਜਨਾਹ ਦੀ ਸ਼ਿਕਾਇਤ 'ਤੇ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ਅਤੇ ਉਸ 'ਤੇ ਲਗਾਤਾਰ ਸ਼ਿਕਾਇਤ ਵਾਪਸ ਲੈਣ ਦਾ ਦਬਾਅ ਬਣਾਇਆ ਜਾ ਰਿਹਾ ਹੈ। ਮਹਿਲਾ ਨੇ ਪਟੀਸ਼ਨ ਵਿੱਚ ਕਿਹਾ ਕਿ ਪੁਲਿਸ ਖੁਦ ਉਸਦੇ ਪਰਿਵਾਰ ਨੂੰ ਧਮਕਾ ਰਹੀ ਹੈ ਤੇ ਕੇਸ ਦਰਜ ਨਹੀਂ ਕਰ ਰਹੀ। ਅਜਿਹੇ ਵਿੱਚ ਪੁਲੀਸ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਾਣ।
ਮਹਿਲਾ ਨੇ ਪੁਲਿਸ ਵਿੱਚ ਦਿੱਤੀ ਸ਼ਿਕਾਇਤ 'ਚ ਕਿਹਾ ਹੈ ਕਿ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਉਹ ਆਪਣੇ ਘਰ ਦੀ ਈਐੱਮਆਈ ਵੀ ਨਹੀਂ ਭਰ ਪਾ ਰਹੀ ਸੀ ਅਜਿਹੇ ਵਿੱਚ ਬੈਂਕ ਕਰਮੀਆਂ ਨੇ ਉਸ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸੇ ਦੌਰਾਨ ਚੋਣ ਪ੍ਰਚਾਰ ਦੇ ਚੱਲਦੇ ਉਹ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਸੰਪਰਕ ਵਿੱਚ ਆਈ। ਬੈਂਸ ਨੇ ਉਸ ਨੂੰ ਆਪਣੇ ਦਫ਼ਤਰ ਦੇ ਵਿੱਚ ਸੱਦਿਆ ਤੇ ਕਈ ਵਾਰ ਉਸ ਦੇ ਨਾਲ ਜਬਰ ਜਨਾਹ ਕੀਤਾ ।
ਪਟੀਸ਼ਨ ਵਿਚ ਉਸ ਨੇ ਮੰਗ ਕੀਤੀ ਗਈ ਹੈ ਕਿ ਉਸ ਦੀ ਸ਼ਿਕਾਇਤ 'ਤੇ ਪੁਲਿਸ ਨੂੰ ਵਿਧਾਇਕ ਬੈਂਸ ਖਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਾਣ ।