ਚੰਡੀਗੜ੍ਹ:ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੁਝ ਦਿਨ ਪਹਿਲਾਂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਗ੍ਰਿਫਤਾਰ ਕੀਤਾ ਸੀ। ਹੁਣ ਖਹਿਰਾ (Sukhpal Singh Khaira) ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਇਹ ਵੀ ਪੜੋ:ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਲਿਖਤੀ ਪ੍ਰੀਖਿਆ 'ਤੇ ਲੱਗੀ ਰੋਕ
ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਸੀਨੀਅਰ ਐਡਵੋਕੇਟ ਵਿਕਰਮ ਚੌਧਰੀ ਰਾਹੀਂ ਪਟੀਸ਼ਨ ਦਾਇਰ ਕਰਦਿਆਂ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਨਾ ਸਿਰਫ਼ ਕਾਨੂੰਨੀ ਪ੍ਰਕਿਰਿਆ ਦੀ ਉਲੰਘਣਾ ਕਰਕੇ ਕੀਤੀ ਗਈ ਹੈ, ਸਗੋਂ ਸੱਤਾਧਾਰੀ ਧਿਰ ਨੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕੀਤੀ ਹੈ। ਅਜਿਹੇ 'ਚ ਖਹਿਰਾ ਨੇ ਹਾਈਕੋਰਟ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਜਾਣ ਅਤੇ ਇਸ ਪ੍ਰਕਿਰਿਆ ਨੂੰ ਰੱਦ ਕੀਤਾ ਜਾਵੇ।