ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਖੇਤੀ ਬਿੱਲਾਂ ਦੇ ਵਿਰੋਧ 'ਚ ਧਰਨੇ 'ਤੇ ਬੈਠੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਇਸ ਮਸਲੇ ਨੂੰ ਹੱਲ ਕਰਨਾ ਦੋਵੇਂ ਸਰਕਾਰਾਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਹਾਈ ਕੋਰਟ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨ ਲਈ ਕਿਹਾ - ਚੰਡੀਗੜ੍ਹ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਤੇ ਪੰਜਾਬ ਸਰਕਾਰ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਮੁਜ਼ਾਰਹੇ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਦੋਵੇਂ ਸਰਕਾਰਾਂ ਦੇ ਉੱਚ ਅਧਿਕਾਰੀ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣ। ਮਾਮਲੇ ਦੀ ਅਗਲੀ ਸੁਣਵਾਈ 16 ਅਕਤੂਬਰ ਨੂੰ ਹੋਵੇਗੀ।
ਫ਼ੋਟੋ
ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਕਿ ਸਰਕਾਰਾਂ ਪ੍ਰਦਰਸ਼ਨਕਾਰੀ ਕਿਸਾਨ ਸੰਗਠਨਾਂ ਨਾਲ ਉਚ ਪੱਧਰੀ ਅਧਿਕਾਰੀਆਂ ਦੀ ਬੈਠਕ ਕਰਵਾਏ ਤੇ ਇਸ ਦਾ ਸਿੱਟਾ ਅਦਾਲਤ ਨੂੰ ਦੱਸੇ। ਮਾਮਲੇ ਦੀ ਅਗਲੀ ਸੁਣਵਾਈ 16 ਅਕਤੂਬਰ ਨੂੰ ਹੋਵੇਗੀ।
ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਗੱਲਬਾਤ ਬੇਸਿੱਟਾ ਰਹੀ। ਬੈਠਕ 'ਚ ਕੇਂਦਰ ਦੇ ਕਿਸੇ ਮੰਤਰੀ ਦੇ ਮੌਜੂਦ ਨਾ ਹੋਣ ਕਾਰਨ ਕਿਸਾਨ ਮੀਟਿੰਗ ਵਿਚੋਂ ਬਾਹਰ ਆ ਗਏ ਤੇ ਬਿੱਲ ਦੀਆਂ ਕਾਪੀਆਂ ਫਾੜਦਿਆਂ ਕਿਹਾ ਕਿ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।