ਚੰਡੀਗੜ੍ਹ: ਵਿਧਾਇਕ ਸੁਖਪਾਲ ਸਿੰਘ ਖਹਿਰਾ, ਨਾਜਰ ਸਿੰਘ ਮਾਨਸ਼ਾਹੀਆ, ਅਮਰਜੀਤ ਸਿੰਘ ਸੰਦੋਆ ਅਤੇ ਮਾਸਟਰ ਬਲਦੇਵ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ।
ਖਹਿਰਾ ਸਣੇ ਚਾਰਾਂ ਵਿਧਾਇਕਾਂ ਦੀ ਵਿਧਾਇਕੀ ਰੱਦ ਕਰਨ ਤੋਂ ਹਾਈ ਕੋਰਟ ਨੇ ਕੀਤਾ ਇਨਕਾਰ - ਪੰਜਾਬ-ਹਰਿਆਣਾ ਹਾਈ ਕੋਰਟ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਨਾਜਰ ਸਿੰਘ ਮਾਨਸ਼ਾਹੀਆ, ਅਮਰਜੀਤ ਸਿੰਘ ਸੰਦੋਆ ਅਤੇ ਮਾਸਟਰ ਬਲਦੇਵ ਸਿੰਘ ਦੀ ਵਿਧਾਇਕੀ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
high court
ਵਕੀਲ ਬਲਤੇਜ ਸਿੰਘ ਨੇ ਇਨ੍ਹਾਂ ਵਿਧਾਇਕਾਂ ਦੀ ਮੈਂਬਰਸ਼ਿਪ ਨੂੰ ਰੱਦ ਕਰਨ ਵਾਸਤੇ ਕੋਰਟ ਵਿੱਚ ਐਪਲੀਕੇਸ਼ਨ ਦਾਖਲ ਕੀਤੀ ਸੀ ਪਰ ਕੋਰਟ ਨੇ ਐਪਲੀਕੇਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਹਾਈਕੋਰਟ ਕੋਲ ਇਸ ਦਾ ਅਧਿਕਾਰ ਨਹੀਂ ਹੈ। ਇਸ ਮਾਮਲੇ ਤੇ ਸਪੀਕਰ ਹੀ ਫੈਸਲਾ ਲੈ ਸਕਦੇ ਹਨ।
ਕੋਰਟ ਨੇ ਇਹ ਵੀ ਕਿਹਾ ਕਿ ਹਾਈਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੈਲੰਜ ਕੀਤਾ ਜਾ ਸਕਦਾ ਹੈ