ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੂੰ ਮਾਣਹਾਨੀ ਦੇ ਮਾਮਲੇ ਲੁਧਿਆਣਾ ਦੀ ਅਦਾਲਤ ਵੱਲੋਂ ਜਾਰੀ ਸੰਮਨਾਂ ਨੂੰ ਰੱਦ ਕਰਨ ਦੀ ਅਪੀਲ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਨੂੰ ਰੱਦ ਕਰ ਦਿੱਤੀ ਹੈ। ਸੰਜੇ ਸਿੰਘ ਨੇ ਮਾਣਹਾਨੀ ਦੇ ਮਾਮਲੇ ਅਤੇ ਉਸ ਤੇ ਜਾਰੀ ਸੰਮਨ ਖ਼ਾਰਜ ਕਰਨ ਦੀ ਮੰਗ ਕੀਤੀ ਸੀ । ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੰਜੇ ਸਿੰਘ ਖ਼ਿਲਾਫ਼ ਲੁਧਿਆਣਾ ਦੀ ਅਦਾਲਤ ਦੇ ਵਿੱਚ ਮਾਣਹਾਨੀ ਦੀ ਸ਼ਿਕਾਇਤ ਕੀਤੀ ਸੀ।
ਹਾਈ ਕੋਰਟ ਨੇ ਸੰਜੈ ਸਿੰਘ ਦੀ ਮਾਣਹਾਣੀ ਦੇ ਮਾਮਲੇ 'ਚ ਰਾਹਤ ਦੇਣ ਦੀ ਅਪੀਲ ਕੀਤੀ ਰੱਦ - High Court rejects plea
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੂੰ ਮਾਣਹਾਨੀ ਦੇ ਮਾਮਲੇ ਲੁਧਿਆਣਾ ਦੀ ਅਦਾਲਤ ਵੱਲੋਂ ਜਾਰੀ ਸੰਮਨਾਂ ਨੂੰ ਰੱਦ ਕਰਨ ਦੀ ਅਪੀਲ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਨੂੰ ਰੱਦ ਕਰ ਦਿੱਤੀ ਹੈ। ਸੰਜੇ ਸਿੰਘ ਨੇ ਮਾਣਹਾਨੀ ਦੇ ਮਾਮਲੇ ਅਤੇ ਉਸ ਤੇ ਜਾਰੀ ਸੰਮਨ ਖ਼ਾਰਜ ਕਰਨ ਦੀ ਮੰਗ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੰਜੇ ਸਿੰਘ ਖ਼ਿਲਾਫ਼ ਲੁਧਿਆਣਾ ਦੀ ਅਦਾਲਤ ਦੇ ਵਿੱਚ ਮਾਣਹਾਨੀ ਦੀ ਸ਼ਿਕਾਇਤ ਕੀਤੀ ਸੀ।
ਸ਼ਿਕਾਇਤ ਤੇ ਸੰਜੇ ਸਿੰਘ ਦੇ ਖ਼ਿਲਾਫ਼ ਮੁਕੱਦਮਾ ਚਲਾਉਣ ਦੇ ਲਈ ਉਨ੍ਹਾਂ ਨੂੰ ਸੰਮਨ ਜਾਰੀ ਕੀਤੀ ਗਈ ਸੀ । ਲੁਧਿਆਣਾ ਅਦਾਲਤ ਦੇ ਫ਼ੈਸਲੇ ਦੇ ਖ਼ਿਲਾਫ਼ ਸੰਜੇ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਖ਼ਲ ਕਰ ਸ਼ਿਕਾਇਤ ਤੇ ਸੰਮਨ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਜਸਟਿਸ ਸੰਜੇ ਕੁਮਾਰ ਨੇ ਪਟੀਸ਼ਨ ਨੂੰ ਰੱਦ ਕਰਦੇ ਹੋਏ ਕਿਹਾ ਕਿ ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਦੇ ਹੁਕਮਾਂ ਵਿੱਚ ਦਖਲ ਦੀ ਜ਼ਰੂਰਤ ਨਹੀਂ ਹੈ । ਮੈਜਿਸਟਰੇਟ ਨੇ ਪਹਿਲਾਂ ਸ਼ਿਕਾਇਤ ਕਰਤਾ ਅਤੇ ਫਿਰ ਉਸ ਦੇ ਗਵਾਹਾਂ ਨੂੰ ਪ੍ਰਖਣ ਤੋਂ ਬਾਅਦ ਹੀ ਮੁਕੱਦਮਾ ਚਲਾਉਣ ਦੇ ਲਈ ਸੰਮਨ ਜਾਰੀ ਕੀਤੇ ਅਜਿਹੇ ਵਿਚ ਇਨ੍ਹਾਂ ਹੁਕਮਾਂ ਨੂੰ ਗਲਤ ਨਹੀਂ ਠਹਿਰਾਇਆ ਜਾ ਸਕਦਾ।
ਬਿਕਰਮ ਸਿੰਘ ਮਜੀਠੀਆ ਨੇ 7 ਜਨਵਰੀ 2016 ਨੂੰ ਲੁਧਿਆਣਾ ਦੀ ਅਦਾਲਤ ਵਿੱਚ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਸੀ। ਮਜੀਠੀਆ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸੰਜੇ ਸਿੰਘ ਨੇ 6 ਸਤੰਬਰ 2015 ਨੂੰ ਮੋਗਾ ਵਿੱਚ ਇੱਕ ਰੈਲੀ ਦੇ ਦੌਰਾਨ ਉਨ੍ਹਾਂ ਦੇ ਖ਼ਿਲਾਫ਼ ਅਪਮਾਨਜਨਕ ਬਿਆਨ ਦਿੱਤੇ ਇਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਦੁਬਾਰਾ 27 ਦਸੰਬਰ 2015 ਨੂੰ ਫ਼ਤਹਿਗੜ੍ਹ ਸਾਹਿਬ ਵਿੱਚ ਇੱਕ ਜਨਤਕ ਰੈਲੀ ਦੇ ਦੌਰਾਨ ਸੰਜੇ ਸਿੰਘ ਨੇ ਫਿਰ ਤੋਂ ਉਨ੍ਹਾਂ ਦੇ ਖ਼ਿਲਾਫ਼ ਅਪਮਾਨਜਨਕ ਬਿਆਨ ਦਿੱਤੇ ਜੋ ਇੱਕ ਅੰਗਰੇਜ਼ੀ ਅਖ਼ਬਾਰ ਵਿੱਚ ਛਪੇ ਹਨ। ਸ਼ਿਕਾਇਤ ਵਿੱਚ ਕਿਹਾ ਗਿਆ ਕਿ ਸੰਜੇ ਸਿੰਘ ਨੇ ਜਨਤਕ ਮੰਚ 'ਤੇ ਉਨ੍ਹਾਂ ਦੇ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕੀਤੀਆਂ ਜੋ ਅਖ਼ਬਾਰਾਂ ਦੇ ਰਾਹੀਂ ਲੋਕਾਂ ਤੱਕ ਪਹੁੰਚੀਆਂ। ਅਜਿਹੇ ਵਿੱਚ ਸੰਜੇ ਸਿੰਘ ਦੇ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਚਲਾਇਆ ਜਾਵੇ।