ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਪਟੀਸ਼ਨ ਦਾਖਲ ਕੀਤੀ ਗਈ ਸੀ ਜਿਸ ’ਚ ਐਡੀਸ਼ਨਲ ਐਵੀਡੇਂਸ ਦੀ ਮਨਜੂਰੀ ਦੇਣ ਦੀ ਮੰਗ ਕੀਤੀ ਗਈ ਸੀ। ਜਿਸ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਟ੍ਰਾਇਲ ਚ ਜਾਨਬੂੱਝ ਕੇ ਦੇਰੀ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਦੇਰੀ ਕਰਨ ਦੇ ਇਨ੍ਹਾਂ ਤਰੀਕਿਆਂ ਤੋਂ ਸਖਤੀ ਨਾਲ ਨਿਪਟਿਆ ਜਾਵੇਗਾ।
ਜਸਟਿਸ ਸੁਧੀਰ ਮਿਤੱਲ ਨੇ ਕਿਹਾ ਕਿ ਟ੍ਰਾਇਲ ਕੋਰਟ ’ਚ ਸੁਣਵਾਈ ਨੂੰ ਰੋਕਣ ਦੇ ਲਈ ਇਸ ਤਰ੍ਹਾਂ ਦੇ ਤਰੀਕੇ ਅਪਣਾਏ ਜਾ ਰਹੇ ਹਨ। ਸਮਾਂ ਆ ਗਿਆ ਹੈ ਕਿ ਜਦੋਂ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਨੂੰ ਅਜਿਹੇ ਮਾਮਲਿਆਂ ਤੋਂ ਸਖਤੀ ਨਾਲ ਨਿਪਟਣਾ ਹੋਵੇਗਾ। ਹਾਈਕੋਰਟ ਨੇ ਫੈਸਲੇ ਚ ਕਿਹਾ ਕਿ ਟ੍ਰਾਇਲ ਚ ਦੇਰੀ ਦੇ ਇਰਾਦੇ ਲਈ ਸਮੇਂ ਦੀ ਮੰਗ ਕੀਤੀ ਜਾਂਦੀ ਹੈ ਅਜਿਹੇ ਮਾਮਲਿਆਂ ਚ 12 ਮੌਕੇ ਦਿੱਤੇ ਜਾ ਸਕਦੇ ਹਨ ਪਰ ਇਸਦਾ ਮਤਲਬ ਇਹ ਨਹੀਂ ਹੁੰਦਾ ਕਿ ਵਾਰ -ਵਾਰ ਸਮੇਂ ਦੀ ਮੰਗ ਕੀਤੀ ਜਾਵੇ ਅਤੇ ਕੋਈ ਨਾ ਕੋਈ ਕਾਰਣ ਦੇ ਕੇ ਸੁਣਵਾਈ ਨੂੰ ਰੋਕਿਆ ਜਾਵੇ।