ਚੰਡੀਗੜ੍ਹ: ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ, ਨਿਰਦੇਸ਼ਕ ਫਰਾਹ ਖ਼ਾਨ ਅਤੇ ਕਮੇਡੀਅਨ ਭਾਰਤੀ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਦੋ ਹੋਰ ਐਫਆਈਆਰ ਵਿੱਚ ਤਿੰਨਾਂ ਦੀ ਗ੍ਰਿਫਤਾਰੀ ਉੱਤੇ ਰੋਕ ਲਗਾ ਦਿੱਤੀ ਹੈ।
ਰੂਪਨਗਰ ਅਤੇ ਫਿਰੋਜ਼ਪੁਰ ਵਿੱਚ ਤਿੰਨਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਨ੍ਹਾਂ ਦੋ ਐਫਆਈਆਰ ਵਿੱਚ ਤਿੰਨਾਂ ਨੂੰ ਹਾਈਕੋਰਟ ਨੇ ਰਾਹਤ ਦਿੱਤੀ ਹੈ।
ਰਵੀਨਾ ਟੰਡਨ, ਫਰਾਹ ਖ਼ਾਨ ਤੇ ਭਾਰਤੀ ਸਿੰਘ ਦੀ ਗ੍ਰਿਫ਼ਤਾਰੀ 'ਤੇ ਲੱਗੀ ਰੋਕ - high court relief to raveena tandon, farah khan and bharti singh
ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ, ਨਿਰਦੇਸ਼ਕ ਫਰਾਹ ਖ਼ਾਨ ਅਤੇ ਕਮੇਡੀਅਨ ਭਾਰਤੀ ਸਿੰਘ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ।
high court
ਇਸ ਤੋਂ ਪਹਿਲਾਂ ਅਜਨਾਲਾ ਦੇ ਵਿੱਚ ਦਰਜ ਕੀਤੀ ਗਈ ਐਫਆਈਆਰ ਉੱਤੇ ਹਾਈ ਕੋਰਟ ਨੇ ਤਿੰਨਾਂ ਦੀ ਗ੍ਰਿਫ਼ਤਾਰੀ ਉੱਤੇ ਸਟੇ ਲਗਾ ਦਿੱਤਾ ਸੀ। ਤਿੰਨਾਂ ਦੇ ਖਿਲਾਫ ਪੰਜਾਬ ਵਿੱਚ ਕੁੱਲ ਚਾਰ ਥਾਂਵਾਂ 'ਤੇ ਐਫਆਈਆਰ ਦਰਜ ਕੀਤੀ ਹੋਈ ਹੈ।
ਜ਼ਿਕਰਯੋਗ ਹੈ ਕਿ ਇੱਕ ਸ਼ੋਅ ਦੇ ਦੌਰਾਨ ਰਵੀਨਾ ਟੰਡਨ, ਫਰਾਹ ਖ਼ਾਨ ਅਤੇ ਭਾਰਤੀ ਸਿੰਘ ਨੇ ਈਸਾਈ ਧਰਮ ਨਾਲ ਸਬੰਧਤ ਇੱਕ ਸ਼ਬਦ ਬਾਰੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਇਸ ਤੋਂ ਬਾਅਦ ਦੇਸ਼ ਭਰ 'ਚ ਤਿੰਨਾਂ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਸੀ ਤੇ ਮਾਮਲੇ ਵੀ ਦਰਜ ਹੋਏ ਸਨ। ਈਸਾਈ ਭਾਈਚਾਰੇ ਦੇ ਲੋਕ ਇਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।
TAGGED:
punjab haryana high court