ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਆਮ ਲੋਕਾਂ ਲਈ ਆਈਆਂ ਵੈਕਸੀਨ (Corona Vaccine) ਪ੍ਰਾਈਵੇਟ ਹਸਪਤਾਲਾਂ ਨੂੰ ਭੇਜੇ ਜਾਣ ਦੇ ਮਾਮਲੇ ਲਈ ਸਿਹਤ ਮੰਤਰੀ ਬਲਬੀਰ ਸਿੱਧੂ ਦੇ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਸਾਰਾ ਮਾਮਲਾ ਆਪਣੇ ਆਪ ਵਿੱਚ ਇੱਕ ਵੱਡਾ ਘੁਟਾਲਾ ਹੈ। ਉਹਨਾਂ ਕਿਹਾ ਕਿ ਇਸ ਘੁਟਾਲੇ ਨੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੂੰ ਵੀ ਬੇਨਕਾਬ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਮੰਗ ਕੀਤੀ ਸੀ ਕਿ ਸਭ ਨੂੰ ਕੋਰੋਨਾ ਵੈਕਸੀਨ (Corona Vaccine) ਮੁਫਤ ਲੱਗਦੀ ਚਾਹੀਦੀ ਹੈ। ਉਹਨਾਂ ਕਿਹਾ ਕਿ ਹੁਣ ਰਾਹੁਲ ਗਾਂਧੀ ਲੋਕਾਂ ਨੂੰ ਦੱਸਣ ਕਿ ਕੀ ਉਹ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਨੂੰ 1560 ਰੁਪਏ ਪ੍ਰਤੀ ਵੈਕਸੀਨ ਡੋਜ਼ (Corona Vaccine) ਦੇਣ ਦੇ ਪੰਜਾਬ ਸਰਕਾਰ ਦੇ ਫੈਸਲੇ ਦੀ ਹਮਾਇਤ ਕਰਦੇ ਹਨ ?
ਇਹ ਵੀ ਪੜੋ: ਕੈਪਟਨ ਦੇ ਹੱਕ ’ਚ ਨਿੱਤਰੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ
ਹਾਈਕੋਰਟ ਕਰੇ ਜਾਂਚ
ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਵੱਲੋਂ ਮੋਟੀਆਂ ਕਮਾਈਆਂ ਕਰ ਕੇ ਕੋਰੋਨਾ ਵੈਕਸੀਨ (Corona Vaccine) ਪ੍ਰਾਈਵੇਟ ਹਸਪਤਾਲਾਂ ਨੂੰ ਵੇਚੇ ਜਾਣ ਦੇ ਮਾਮਲੇ ਦੀ ਹਾਈ ਕੋਰਟ (High court) ਦੀ ਨਿਗਰਾਨੀ ਹੇਠ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਵੈਕਸੀਨ ਵੰਡ ਦਾ ਇਹ ਕਾਲਾਬਜਾਰੀ ਬੰਦ ਨਾ ਕੀਤਾ ਤਾਂ ਫਿਰ ਅਕਾਲੀ ਦਲ ਇਨਸਾਫ ਲੈਣ ਵਾਸਤੇ ਅਦਾਲਤ ਦਾ ਬੂਹਾ ਖੜਕਾਏਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸੂਬੇ ਵਿੱਚ ਇੱਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਸ ਸਾਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ।