ਪੰਜਾਬ

punjab

ETV Bharat / city

ਵਿਧਾਇਕ ਸਿਮਰਜੀਤ ਸਿੰਘ ਬੈਂਸ ਮਾਮਲੇ ਦੇ ’ਚ ਹਾਈ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ - ਬੈਂਸ ਦੇ ਖਿਲਾਫ਼ ਰੇਪ ਦੇ ਮਾਮਲੇ ਵਿਚ ਨਵਾਂ ਮੋੜ

ਸਿਮਰਜੀਤ ਬੈਂਸ ਤੇ ਲੱਗੇ ਬਲਾਤਕਾਰ ਦੇ ਇਲਜ਼ਾਮਾਂ ਦੇ ਮਾਮਲੇ ਚ ਹੁਣ ਇੱਕ ਨਵਾਂ ਮੋੜ ਆਉਂਦਾ ਦਿਖਾਈ ਦੇ ਰਿਹਾ ਹੈ। ਜ਼ਿਲ੍ਹਾ ਅਦਾਲਤ ਵੱਲੋਂ ਬੈਂਸ ਖਿਲਾਫ਼ ਐਫਆਈਆਰ ਦਰਜ ਕਰਨ ਦੇ ਦਿੱਤੇ ਆਦੇਸ਼ਾਂ ਤੇ ਉਸ ਤੋਂ ਬਾਅਦ ਦਰਜ ਹੋਏ ਮਾਮਲੇ ਨੂੁੰ ਲੈਕੇ ਬੈਂਸ ਨੇ ਇਸਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ ਤੇ ਅਦਾਲਤ ਨੇ ਇਸ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

ਵਿਧਾਇਕ ਸਿਮਰਜੀਤ ਸਿੰਘ ਬੈਂਸ ਮਾਮਲੇ ਦੇ ਚ ਹਾਈ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
ਵਿਧਾਇਕ ਸਿਮਰਜੀਤ ਸਿੰਘ ਬੈਂਸ ਮਾਮਲੇ ਦੇ ਚ ਹਾਈ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

By

Published : Jul 15, 2021, 10:17 PM IST

ਚੰਡੀਗੜ੍ਹ:ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਬੈਂਸ ਦੇ ਖਿਲਾਫ਼ ਰੇਪ ਦੇ ਮਾਮਲੇ ਵਿਚ ਨਵਾਂ ਮੋੜ ਆ ਰਿਹਾ ਹੈ ।ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਦੇ ਆਦੇਸ਼ ਤੋਂ ਬਾਅਦ ਦਰਜ ਕੀਤੀ ਗਈ ਐਫਆਈਆਰ ਨੂੰ ਬੈਂਸ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਕੇਸ ਨੂੰ ਰੱਦ ਕਰਨ ਸਬੰਧੀ ਬੈਂਸ ਦੀ ਪਟੀਸ਼ਨ ਤੇ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਅ ਹੈ।

ਦੱਸ ਦੇਈਏ ਕਿ ਪੰਜ ਮਹੀਨੇ ਪਹਿਲਾਂ ਚਾਲੀ ਸਾਲ ਦੀ ਇੱਕ ਮਹਿਲਾ ਨੇ ਸਿਮਰਜੀਤ ਸਿੰਘ ਬੈਂਸ ਉੱਪਰ ਬਲਾਤਕਾਰ ਦੇ ਇਲਜ਼ਾਮ ਲਗਾਏ ਸਨ । ਇਸ ਦੌਰਾਨ ਮਹਿਲਾ ਦੇ ਵੱਲੋਂ ਪੁਲਿਸ ਤੇ ਕਾਰਵਾਈ ਨਾ ਕਰਨ ਦੇ ਇਲਜ਼ਾਮ ਲਗਾਏ ਅਤੇ ਇਸਦੇ ਚੱਲਦੇ ਇਹ ਮਾਮਲਾ ਕੋਰਟ ਵਿੱਚ ਪਹੁੰਚਿਆ। ਪੁਲਿਸ ਵੱਲੋਂ ਕਾਰਵਾਈ ਨਾ ਕਰਨ ‘ਤੇ ਮਹਿਲਾ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਦੇ ਖਿਲਾਫ਼ ਅਦਾਲਤ ਵਿੱਚ ਪੁਲਿਸ ਵੱਲੋਂ ਕੇਸ ਦਰਜ ਨਾ ਹੋਣ ਨੂੰ ਲੈ ਕੇ ਪਟੀਸ਼ਨ ਦਾਖ਼ਲ ਕੀਤੀ ਸੀ ।
7 ਜੁਲਾਈ ਨੂੰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਨੇ ਪੁਲਿਸ ਨੂੰ ਕੇਸ ਦਰਜ ਕਰਨ ਦਾ ਆਦੇਸ਼ ਦਿੱਤਾ ਅਤੇ ਨਾਲ ਹੀ 15 ਜੁਲਾਈ ਤੱਕ ਸਟੇਟਸ ਰਿਪੋਰਟ ਵੀ ਮੰਗੀ ਸੀ। ਥਾਣਾ ਡਿਵੀਜ਼ਨ ਨੰਬਰ ਛੇ ਪੁਲਿਸ ਨੇ ਬੈਂਸ ਦੇ ਨਾਲ ਸੱਤ ਲੋਕਾਂ ਦੇ ਖ਼ਿਲਾਫ਼ ਸਾਜ਼ਿਸ਼ ਦੇ ਤਹਿਤ ਬਲਾਤਕਾਰ ਛੇੜਛਾੜ ਅਤੇ ਧਮਕਾਉਣ ਦੇ ਇਲਜ਼ਾਮ ਵਿੱਚ ਕੇਸ ਦਰਜ ਕੀਤਾ ਸੀ ਇਸ ਤੋਂ ਬਾਅਦ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਅਕਾਲੀ ਦਲ ਦੇ ਵਰਕਰਾਂ ਨੇ ਪ੍ਰਦਰਸ਼ਨ ਵੀ ਕੀਤਾ ਸੀ।

ਇਹ ਵੀ ਪੜ੍ਹੋ:ਪੜ੍ਹੋ,ਸਿਮਰਨਜੀਤ ਸਿੰਘ ਬੈਂਸ ਨਾਲ ਸਬੰਧਿਤ ਨਵੀ ਖ਼ਬਰ

ABOUT THE AUTHOR

...view details