ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਸ਼ਹੂਰ ਕਵੀ ਅਤੇ ਸਾਬਕਾ ਆਪ ਆਗੂ ਕੁਮਾਰ ਵਿਸ਼ਵਾਸ ਦੀ ਪਟੀਸ਼ਨ ਉੱਤੇ ਫੈਸਲਾ ਸੁਣਾਉਂਣਦੇ ਹੋਏ ਐਫਆਈਆਰ ਰੱਦ ਕਰ ਦਿੱਤੀ ਹੈ। ਦਰਅਸਲ ਕੁਮਾਰ ਵਿਸ਼ਵਾਸ ਦੇ ਖਿਲਾਫ ਪੰਜਾਬ ਦੇ ਰੋਪੜ ਚ ਕੇਸ ਦਰਜ ਕੀਤਾ ਗਿਆ ਸੀ। ਕੁਮਾਰ ਵਿਸ਼ਵਾਸ ਉੱਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਕੇਜਰੀਵਾਲ ਦੇ ਖਾਲਿਸਤਾਨ ਦੇ ਨਾਲ ਸਬੰਧ ਹੋਣ ਦੇ ਇਲਜ਼ਾਮ ਲਗਾਏ ਸੀ।
ਐਫਆਈਆਰ ਰੱਦ ਹੋਣ ਤੋਂ ਬਾਅਦ ਕੁਮਾਰ ਵਿਸ਼ਵਾਸ ਵੱਲੋਂ ਟਵੀਟ ਕੀਤਾ ਗਿਆ ਹੈ। ਟਵੀਟ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਸਰਕਾਰ ਬਣਦੇ ਹੀ ਉਨ੍ਹਾਂ ਦੇ ਖਿਲਾਫ ਐਫਆਈਆਰ ਅਸੁਰੱਖਿਅਤ ਬੌਨੇ ਨੇ ਜੋ ਪੰਜਾਬ ਪੁਲਿਸ ਉਨ੍ਹਾਂ ਦੇ ਘਰ ਭੇਜੀ ਸੀ ਉਸ ਬੇਬੁਨੀਆਦ ਐਫਆਈਆਰ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ। ਹਾਈਕੋਰਟ ਅਤੇ ਮੈਨੂੰ ਪਿਆਰ ਕਰਨ ਵਾਲਿਆਂ ਦਾ ਧੰਨਵਾਦ। ਨਾਲ ਹੀ ਉਨ੍ਹਾਂ ਨੇ ਸੀਐੱਮ ਮਾਨ ਭਗਵੰਤ ਮਾਨ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਇੱਕ ਵਾਰ ਫਿਰ ਤੋਂ ਸਲਾਹ ਦੇਣਾ ਚਾਹੁੰਦੇ ਹਨ ਕਿ ਪੰਜਾਬ ਦੇ ਸਵੈਮਾਨ ਨੂੰ ਬੌਨੀ ਨਜ਼ਰਾਂ ਤੋਂ ਬਚਾਓ।