ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਵਿਜੀਲੈਂਸ ਦੁਆਰਾ ਗ੍ਰਿਫਤਾਰ ਕਰਨ ਦੇ ਮਾਮਲੇ ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਅਪਮਾਨ ਪਟੀਸ਼ਨ ਦਾਖਿਲ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਸੁਮੇਧ ਸੈਣੀ ਨੇ ਪੰਜਾਬ ਵਿਜੀਲੈਂਸ ਬਿਉਰੋ ਦੇ ਚੀਫ ਡਾਈਰੈਕਟਰ ਬੀ ਕੇ ਉੱਪਲ, ਜੁਆਇੰਟ ਡਾਈਰੈਕਟਰ ਵਰਿੰਦਰ ਸਿੰਘ ਬਰਾੜ ਅਤੇ ਇਸ ਮਾਮਲੇ ਚ ਜਾਂਚ ਅਧਿਕਾਰੀ ਡੀਐਸਪੀ ਹਰਿੰਦਰ ਪਾਲ ਸਿੰਘ ਦੇ ਖਿਲਾਫ ਅਦਾਲਤ ’ਚ ਪਟੀਸ਼ਨ ਤਹਿਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਫਿਲਹਾਲ ਇਸ ਮਾਮਲੇ ’ਤੇ ਅੱਜ ਸੁਣਵਾਈ ਹੋ ਸਕਦੀ ਹੈ।
ਸੁਮੇਧ ਸਿੰਘ ਸੈਣੀ ਦਾ ਕਹਿਣਾ ਹੈ ਕਿ ਹਾਈਕੋਰਟ ਨੇ ਰਾਹਤ ਦਿੰਦੇ ਹੋਏ ਕਿਹਾ ਸੀ ਕਿ ਗ੍ਰਿਫਤਾਰੀ ਦੀ ਲੋੜ ਹੋਵੇ ਤਾਂ 1 ਹਫਤੇ ਪਹਿਲਾਂ ਨੋਟਿਸ ਦਿੱਤਾ ਜਾਵੇ। ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇ। ਜਿਸ ’ਤੇ ਸੁਮੇਧ ਸੈਣੀ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਸਿਆਸੀ ਲਾਭ ਲੈਣ ਦੇ ਲਈ ਕਰਵਾਈ ਗਈ ਹੈ। ਸੈਣੀ ਦਾ ਇਹ ਵੀ ਕਹਿਣਾ ਹੈ ਕਿ ਸੀਐੱਮ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੇ ਪ੍ਰਭਾਵ ’ਤੇ ਵਿਜੀਲੈਂਸ ਦੇ ਚੀਫ ਡਾਈਰੈਕਟਰ ਉੱਪਲ ਨੇ ਉਨ੍ਹਾਂ ਦੀ ਗ੍ਰਿਫਤਾਰੀ ਕਰਵਾਈ ਹੈ।