ਚੰਡੀਗੜ੍ਹ:ਦੇਸ਼ ਭਰ ’ਚ ਕੋਵਿਡ-19 ਦੇ ਮਾਮਲਿਆਂ ਚ ਲਗਾਤਾਰ ਵਾਧਾ ਹੋ ਰਿਹਾ ਹੈ ਨਾਲ ਹੀ ਕੋਵਿਡ-19 ਦੇ ਨਵੇਂ ਵੈਰੀਐਂਟ ਓਮੀਕਰੋਨ ਦਾ ਵੀ ਖਤਰਾ ਵਧਦਾ ਜਾ ਰਿਹਾ ਹੈ। ਪੰਜਾਬ ’ਚ ਕੋਰੋਨਾ ਦੀ ਤੀਜੀ ਲਹਿਰ ਸ਼ੁਰੂ ਹੋ ਗਈ ਹੈ। ਪੰਜਾਬ ਦੇ 6 ਜ਼ਿਲਿਆਂ ’ਚ ਕੋਰੋਨਾ ਦੇ 5 ਫੀਸਦ ਤੋਂ ਜਿਆਦਾ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ।
ਪੰਜਾਬ ਦੇ ਕੋਵਿਡ ਬੁਲਟਿਨ 5 ਜਨਵਰੀ 24 ਘੰਟਿਆਂ ਦਾ ਜਾਰੀ ਕੀਤਾ ਗਿਆ ਹੈ ਜਿਸ ਮੁਤਾਬਿਕ ਪਟਿਆਲਾ, ਮੋਹਾਲੀ, ਲੁਧਿਆਣਾ, ਜਲੰਧਰ, ਪਠਾਨਕੋਟ ਅਤੇ ਅੰਮ੍ਰਿਤਸਰ ਵਿਖੇ ਕੋਰੋਨਾਂ ਦੇ ਸਭ ਤੋਂ ਜਿਆਦਾ ਮਾਮਲੇ ਸਾਹਮਣੇ ਆਏ ਹਨ। ਜਦਕਿ ਸਭ ਤੋਂ ਘੱਟ ਫਾਜ਼ਿਲਕਾ ’ਚ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜੋ:ਮੋਦੀ ਦੀ ਸੁਰੱਖਿਆ ’ਚ ਕੁਤਾਹੀ ਨੂੰ ਲੈ ਕੇ ਕਾਂਗਰਸ ਹੋਈ ਦੋਫਾੜ
ਪੰਜਾਬ ਸਰਕਾਰ ਵੱਲੋਂ ਨਵੀਂ ਗਾਈਡਲਾਈਨਸ ਦਾ ਐਲਾਨ
ਦੇਸ਼ ਵਿੱਚ ਲਗਾਤਾਰ ਓਮੀਕਰੋਨ ਅਤੇ ਕੋਵਿਡ-19 ਦੇ ਮਾਮਲੇ ਵਧਦੇ ਹੋਏ ਨਜ਼ਰ ਆ ਰਹੇ ਹਨ, ਜਿਸ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਪੰਜਾਬ ਵਿੱਚ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਜਿੰਨ੍ਹਾਂ ਵਿੱਚ ਹੁਣ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦਾ ਫੈਸਲਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਨਾਲ ਹੀ ਆਮ ਲੋਕਾਂ ਨੂੰ ਕੋੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਹਿਦਾਇਤ ਦਿੱਤੀ ਗਈ ਹੈ।
15 ਜਨਵਰੀ ਤੱਕ ਨਾਈਟ ਕਰਫਿਊ
ਆਦੇਸ਼ਾਂ ਮੁਤਾਬਿਕ ਪੰਜਾਬ ਦੇ ਸਾਰੇ ਸਕੂਲ ਅਤੇ ਕਾਲਜਾਂ ਨੂੰ ਬੰਦ (school and collage closed amid covid 19 surge) ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਬਾਵਜੁਦ ਜੇਕਰ ਕੋਈ ਨਿਯਮਾਂ ਜਾਂ ਪਾਬੰਦੀਆਂ ਦੀਆਂ ਉਲੰਘਣਾ ਕਰਦਾ ਹੋਇਆ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।