ਚੰਡੀਗੜ੍ਹ: ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ (Himachal Pradesh Vidhan Sabha Elections) ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਇਸ ਪਹਾੜੀ ਸੂਬੇ 'ਚ ਇਕ ਹੀ ਪੜਾਅ 'ਚ 12 ਨਵੰਬਰ ਨੂੰ ਵੋਟਿੰਗ ਹੋਵੇਗੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਇੱਥੇ ਆਯੋਜਿਤ ਇਕ ਪੱਤਰਕਾਰ ਸੰਮੇਲਨ 'ਚ ਹਿਮਾਚਲ 'ਚ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ। 8 ਦਸੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਸ ਐਲਾਨ ਦੇ ਨਾਲ ਹੀ ਹਿਮਾਚਲ 'ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਹਿਮਾਚਲ ਚੋਣਾਂ ਦਾ ਐਲਾਨ, 12 ਨਵੰਬਰ ਪੈਣਗੀਆਂ ਵੋਟਾਂ, ਨਤੀਜਾ 8 ਦਸੰਬਰ ਨੂੰ - Assembly elections
ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ (Himachal Pradesh Vidhan Sabha Elections) ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਇਸ ਪਹਾੜੀ ਸੂਬੇ 'ਚ ਇਕ ਹੀ ਪੜਾਅ 'ਚ 12 ਨਵੰਬਰ ਨੂੰ ਵੋਟਿੰਗ ਹੋਵੇਗੀ।
Etv Bharat
ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ 'ਚ ਵਿਧਾਨ ਸਭਾ ਦੀਆਂ ਕੁੱਲ 68 ਸੀਟਾਂ ਹਨ। ਪਿਛਲੀ ਵਿਧਾਨ ਸਭਾ ਚੋਣਾਂ (Assembly elections) 'ਚ ਭਾਜਪਾ ਨੇ ਉੱਥੇ ਜਿੱਤ ਦਰਜ ਕੀਤੀ ਸੀ। ਪਿਛਲੇ ਕੁਝ ਦਹਾਕਿਆਂ 'ਚ ਪਹਾੜੀ ਸੂਬੇ 'ਚ ਸੱਤਾਧਾਰੀ ਪਾਰਟੀ ਦਾ ਫਿਰ ਤੋਂ ਸੱਤਾ 'ਚ ਆਉਣ 'ਚ ਅਸਫ਼ਲਤਾ ਦਾ ਇਤਿਹਾਸ ਰਿਹਾ ਹੈ। ਕੁਮਾਰ ਨੇ ਕਿਹਾ ਕਿ ਚੋਣ ਕਮਿਸ਼ਨ ਆਜ਼ਾਦ, ਨਿਰਪੱਖ, ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦਾ ਕਾਰਜਕਾਲ 8 ਜਨਵਰੀ ਨੂੰ ਖ਼ਤਮ ਹੋਵੇਗਾ।
ਇਹ ਵੀ ਪੜ੍ਹੋ:ਪੁਲਿਸ ਨੇ ਐਕਟਿਵਾ ਚੋਰੀ ਕਰਨ ਵਾਲੇ ਗਿਰੋਹ ਨੂੰ ਕੀਤਾ ਬੇਨਕਾਬ
Last Updated : Oct 14, 2022, 4:42 PM IST