ਪੰਜਾਬ

punjab

ETV Bharat / city

ਮਾਪਿਆਂ ਦਾ ਇਕਲੌਤਾ ਸਹਾਰਾ ਸ਼ਹੀਦ ਹੋਇਆ ਕੁਲਵਿੰਦਰ ਸਿੰਘ - ਅਨੰਦਪੁਰ ਸਾਹਿਬ

ਅਨੰਦਪੁਰ ਸਾਹਿਬ: ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਪਿੰਡ ਨੂਰਪੁਰ ਬੇਦੀ ਦਾ ਰਹਿਣ ਵਾਲਾ 28 ਸਾਲਾ ਜਵਾਨ ਸ਼ਹੀਦ ਕੁਲਵਿੰਦਰ ਸਿੰਘ ਵੀ ਸ਼ਾਮਲ ਹੈ।

ਸ਼ਹੀਦ ਕੁਲਵਿੰਦਰ ਸਿੰਘ ਦਾ ਪਰਿਵਾਰ

By

Published : Feb 15, 2019, 1:37 PM IST

ਦੱਸ ਦਈਏ, ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਨੂਰਪੁਰ ਬੇਦੀ ਦਾ ਰਹਿਣ ਵਾਲਾ ਸ਼ਹੀਦ ਕੁਲਵਿੰਦਰ ਸਿੰਘ ਕੁਝ ਸਾਲ ਪਹਿਲਾਂ ਹੀ ਫ਼ੌਜ ਵਿੱਚ ਭਰਤੀ ਹੋਇਆ ਸੀ। ਇਸ ਮਹੀਨੇ ਹੀ ਕੁਲਵਿੰਦਰ ਸਿੰਘ ਮਹੀਨੇ ਦੀਆਂ ਛੁੱਟੀਆਂ ਕੱਟ ਕੇ ਘਰ ਤੋਂ ਜੰਮੂ ਲਈ ਰਵਾਨਾ ਹੋਇਆ ਸੀ। ਕੁਲਵਿੰਦਰ ਸਿੰਘ ਆਪਣੇ ਮਾਪਿਆਂ ਦਾ ਇੱਕਲਾ ਪੁੱਤਰ ਸੀ ਜਿਸ ਦਾ ਪਿਤਾ ਡਰਾਈਵਰ ਹੈ ਤੇ ਕੁਝ ਸਮਾਂ ਪਹਿਲਾਂ ਹੀ ਉਸ ਦਾ ਰਿਸ਼ਤਾ ਪਿੰਡ ਲੋਦੀਪੁਰ ਦੀ ਰਹਿਣ ਵਾਲੀ ਕੁੜੀ ਨਾਲ ਹੋਇਆ ਸੀ।

ਸ਼ਹੀਦ ਕੁਲਵਿੰਦਰ ਸਿੰਘ ਦਾ ਪਰਿਵਾਰ

ਇਸ ਸਬੰਧੀ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਸ਼ਹਾਦਤ 'ਤੇ ਮਾਣ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਨੇ ਚੁੱਪ ਵੱਟੀ ਹੋਈ ਹੈ ਤੇ ਹਰੇਕ ਦਿਨ ਕਿਸੇ ਨਾਂ ਕਿਸੇ ਮਾਂ ਦਾ ਪੁੱਤਰ ਸ਼ਹੀਦ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੇਕ ਦਿਨ ਸਾਡੇ ਦੇਸ਼ ਦੇ ਜਵਾਨਾਂ 'ਤੇ ਗੋਲੀਆਂ ਚਲ ਰਹੀਆਂ ਹਨ ਤੇ ਸਰਕਾਰ ਨੂੰ ਇਸ ਦਾ ਬਦਲਾ ਜਰੂਰ ਲੈਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੁਲਵਾਮਾ ਜ਼ਿਲ੍ਹੇ ਵਿੱਚ ਸ੍ਰੀ ਨਗਰ- ਜੰਮੂ ਰਾਜਮਾਗਰ ਤੇ ਲੇਥਪੋਰਾ ਦੇ ਕੋਲ ਅੱਤਵਾਦੀਆਂ ਨੇ ਆਈਈਡੀ ਧਮਾਕਾ ਕਰਕੇ ਜਵਾਨਾਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ। ਇਸ ਹਮਲੇ 'ਚ 44 ਜਵਾਨ ਸ਼ਹੀਦ ਹੋ ਗਏ ਸਨ।

ABOUT THE AUTHOR

...view details