ਪੰਜਾਬ

punjab

ETV Bharat / city

ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਛੁੱਟੀਆਂ ਦਾ ਐਲਾਨ - ਕੋਵਿਡ 19 ਸਬੰਧੀ ਹਦਾਇਤਾਂ

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਹੋਣ ਵਾਲੇ ਸਾਲਾਨਾ ਪੇਪਰਾਂ ਦੀ ਤਿਆਰੀ ਲਈ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ 13 ਮਾਰਚ ਤੋਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਛੁੱਟੀਆਂ ਦਾ ਐਲਾਨ
ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਛੁੱਟੀਆਂ ਦਾ ਐਲਾਨ

By

Published : Mar 12, 2021, 7:16 PM IST

Updated : Mar 12, 2021, 8:41 PM IST

ਚੰਡੀਗੜ੍ਹ: ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਹੋਣ ਵਾਲੇ ਸਾਲਾਨਾ ਪੇਪਰਾਂ ਦੀ ਤਿਆਰੀ ਲਈ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ 13 ਮਾਰਚ ਤੋਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਕੋਰੋਨਾ ਦੀ ਸਥਿਤੀ ਨੂੰ ਰਿਵਿਊ ਕਰਨ ਲਈ ਮੁੱਖ ਸਕੱਤਰ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗਾਂ ਵਿੱਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਬਾਰੇ ਮਿਲੇ ਸੁਝਾਵਾਂ ਦੇ ਮੱਦੇਨਜ਼ਰ ਛੁੱਟੀਆਂ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਅਧਿਆਪਕ ਪਹਿਲਾਂ ਦੀ ਤਰ੍ਹਾਂ ਆਉਂਦੇ ਰਹਿਣਗੇ। ਵਿਦਿਆਰਥੀਆਂ ਵੱਲੋਂ ਸਾਰੀਆਂ ਜਮਾਤਾਂ ਦੇ ਇਮਤਿਹਾਨ ਕੋਵਿਡ-19 ਸਬੰਧੀ ਵੱਖ-ਵੱਖ ਸਮੇਂ 'ਤੇ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਅਨੁਸਾਰ ਆਫਲਾਈਨ ਲਏ ਜਾਣਗੇ।

ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ, ਸਕੂਲਾਂ ਵਿੱਚ ਜਿਆਦਾ ਭੀੜ ਨਾ ਹੋਵੇ। ਜਿੱਥੇ ਕਿਤੇ ਅਧਿਆਪਕ ਜਾਂ ਵਿਦਿਆਰਥੀ ਕੋਰੋਨਾ ਪ੍ਰਭਾਵਿਤ ਪਾਏ ਜਾਂਦੇ ਹਨ ਤਾਂ ਸਬੰਧਿਤ ਸਕੂਲ ਵੱਲੋਂ ਸਿਹਤ ਵਿਭਾਗ ਵੱਲੋਂ ਕੋਵਿਡ-19 ਸਬੰਧੀ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

ਇਹ ਵੀ ਪੜ੍ਹੋ: ਅੰਮ੍ਰਿਤਸਰ ਦੀ ਮਹਿਲਾ ਨੇ ਧਾਗੇ ਨਾਲ ਬਣਾਈ ਅਰਧ-ਨਾਰੀ ਭਗਵਾਨ ਸ਼ਿਵ ਦੀ ਪੇਂਟਿੰਗ

ਸਿੱਖਿਆ ਮੰਤਰੀ ਸਿੰਗਲਾ ਨੇ ਕਿਹਾ ਕਿ ਸਕੂਲਾਂ ਨੂੰ ਸਮੇਂ-ਸਮੇਂ 'ਤੇ ਵਿਭਾਗ ਵੱਲੋਂ ਜਾਰੀ ਪੱਤਰਾਂ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਅਤੇ ਭਾਰਤ ਸਰਕਾਰ/ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਹਦਾਇਤਾਂ ਦਾ ਵੀ ਪਾਲਣ ਕਰਨਾ ਯਕੀਨੀ ਬਣਾਇਆ ਜਾਵੇ।

ਜਿਕਰਯੋਗ ਹੈ ਕਿ ਪੰਜਵੀ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 16 ਮਾਰਚ ਤੋਂ, 8ਵੀਂ ਅਤੇ 12ਵੀਂ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 22 ਮਾਰਚ ਤੋਂ ਅਤੇ ਦਸਵੀਂ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ 9 ਅਪ੍ਰੈਲ ਤੋਂ ਸ਼ੁਰੂ ਹੋਣੀਆਂ ਹਨ। ਨਾਨ ਬੋਰਡ ਜਮਾਤਾਂ ਵਿੱਚ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਦੇ ਪੇਪਰ 15 ਮਾਰਚ ਤੋਂ ਅਤੇ ਪਹਿਲੀ ਤੋਂ ਚੌਥੀ ਜਮਾਤਾਂ ਦੀ ਪ੍ਰੀਖਿਆ 17 ਮਾਰਚ ਤੋਂ ਸ਼ਰੂ ਹੋਣ ਜਾ ਰਹੀਆਂ ਹਨ।

Last Updated : Mar 12, 2021, 8:41 PM IST

ABOUT THE AUTHOR

...view details