ਚੰਡੀਗੜ੍ਹ: ਪੰਜਾਬ ਆਬਕਾਰੀ ਤੇ ਕਰ ਵਿਭਾਗ ਨੇ ਬੁੱਧਵਾਰ ਨੂੰ 7 ਮਈ ਤੋਂ ਸੂਬੇ ਵਿੱਚ ਸ਼ਰਾਬ ਦੀ ਹੋਮ ਡਿਲੀਵਰੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸ਼ਰਾਬ ਦੀ ਹੋਮ ਡਲਿਵਰੀ ਸਿਰਫ਼ ਤਾਲਾਬੰਦੀ ਦੇ ਸਮੇਂ ਦੌਰਾਨ ਹੀ ਕੀਤੀ ਜਾਵੇਗੀ।
7 ਮਈ ਤੋਂ ਪੰਜਾਬ 'ਚ ਸ਼ਰਾਬ ਦੀ ਹੋਮ ਡਿਲੀਵਰੀ ਹੋਵੇਗੀ ਸ਼ੁਰੂ
ਵੀਰਵਾਰ 7 ਮਈ ਤੋਂ ਸੂਬੇ ਵਿੱਚ ਸ਼ਰਾਬ ਦੀ ਹੋਮ ਡਿਲੀਵਰੀ ਸ਼ੁਰੂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸ਼ਰਾਬ ਦੀ ਹੋਮ ਡਿਲੀਵਰੀ ਸਿਰਫ਼ ਤਾਲਾਬੰਦੀ ਦੇ ਸਮੇਂ ਦੌਰਾਨ ਹੀ ਕੀਤੀ ਜਾਵੇਗੀ।
7 ਮਈ ਤੋਂ ਪੰਜਾਬ 'ਚ ਸ਼ਰਾਬ ਦੀ ਹੋਮ ਡਿਲੀਵਰੀ ਹੋਵੇਗੀ ਸ਼ੁਰੂ
ਆਦੇਸ਼ ਮੁਤਾਬਕ 7 ਮਈ ਤੋਂ ਸੂਬੇ ਦੇ ਗੈਰ ਸਿਮਤ ਖੇਤਰਾਂ ਵਿੱਚ ਸ਼ਰਾਬ ਦੇ ਸਾਰੇ ਠੇਕੇ ਨੂੰ ਖੋਲ੍ਹੇ ਜਾਣਗੇ ਅਤੇ ਵੱਧ ਤੋਂ ਵੱਧ 2 ਲੀਟਰ ਸ਼ਰਾਬ ਦੀ ਹੋਮ ਡਲਿਵਰੀ ਕੀਤੀ ਜਾ ਸਕੇਗੀ। ਪੰਜਾਬ ਵਿੱਚ ਬਣੀ ਸ਼ਰਾਬ ਨੂੰ ਛੋਟ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਸਰਕਾਰ ਨੇ ਪ੍ਰਸਤਾਵ ਦਿੱਤਾ ਸੀ ਕਿ ਸ਼ਰਾਬ ਦੀ ਹੋਮ ਡਿਲੀਵਰੀ ਸ਼ਾਮ 6 ਵਜੇ ਤੱਕ ਕੀਤੀ ਜਾਵੇਗੀ ਅਤੇ ਦੁਕਾਨਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੀਆਂ।
Last Updated : May 6, 2020, 6:27 PM IST