ਚੰਡੀਗੜ੍ਹ: ਬੀਤੇ ਦਿਨੀਂ ਐਨ ਪੰਜਾਬ ਵਿੱਚ ਵੋਟਾਂ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਵੱਲੋਂ ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਕੁਮਾਰ ਵਿਸ਼ਵਾਸ ਨੇ ਕੇਜਰੀਵਾਲ(vishwas targets arvind kejriwal) ਨੂੰ ਸੱਤਾ ਦਾ ਲਾਲਚੀ ਦੱਸਿਆ ਸੀ। ਦੱਸ ਦੇਈਏ ਕਿ ਕੁਮਾਰ ਵਿਸ਼ਵਾਸ ਨੇ ਦਾਅਵਾ ਕੀਤਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਸੀਐਮ ਜਾਂ ਅਜ਼ਾਦ ਪੰਜਾਬ ਦੇ ਪ੍ਰਧਾਨ ਮੰਤਰੀ ਬਣਨ ਦਾ ਸੁਪਨਾ ਦੇ ਚੁੱਕੇ ਹਨ।
ਕੇਜਰੀਵਾਲ ਬਾਰੇ ਚੰਨੀ ਦੀ ਚਿੱਠੀ ’ਤੇ ਸ਼ਾਹ ਦਾ ਜਵਾਬ ਕੁਮਾਰ ਵਿਸ਼ਵਾਸ ਦੇ ਇੰਨ੍ਹਾਂ ਇਲਜ਼ਾਮਾਂ ਤੋਂ ਬਾਅਦ ਪੂਰੇ ਦੇਸ਼ ਵਿੱਚ ਸਿਆਸਤ ਭਖ ਚੁੱਕੀ ਹੈ। ਵਿਰੋਧੀ ਪਾਰਟੀਆਂ ਵੱਲੋਂ ਕੇਜਰੀਵਾਲ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਅਤੇ ਇਸ ਮਾਮਲੇ ਵਿੱਚ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਸੀਐਮ ਚਰਨਜੀਤ ਚੰਨੀ ਨੇ ਕੇਜਰੀਵਾਲ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਸਨ।
ਚੰਨੀ ਵੱਲੋਂ ਆਮ ਆਦਮੀ ਪਾਰਟੀ ਤੇ ਐਸਐਫਜੇ ਨਾਲ ਮਿਲਣ ਦੇ ਨਾਲ ਨਾਲ ਚੋਣਾਂ ਵਿਚ ਲਾਭ ਲੈਣ ਦੇ ਇਲਜ਼ਾਮ ਲਗਾਏ ਸਨ। ਉਨ੍ਹਾਂ ਇਸ ਮਸਲੇ ਵਿੱਚ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਗਈ ਸੀ ਅਤੇ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਕਾਰਵਾਈ ਦੀ ਮੰਗ ਕੀਤੀ ਗਈ ਸੀ।
ਸੀਐਮ ਚੰਨੀ ਦੇ ਪੱਤਰ ਦਾ ਹੁਣ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਜਵਾਬ ਦਿੱਤਾ ਗਿਆ ਹੈ। ਗ੍ਰਹਿ ਮੰਤਰੀ ਨੇ ਦੱਸਿਆ ਕਿ ਤੁਸੀਂ ਉਨ੍ਹਾਂ ਨੂੰ 18 ਫਰਵਰੀ ਨੂੰ ਪੱਤਰ ਲਿਖਿਆ ਸੀ ਅਤੇ ਆਮ ਆਦਮੀ ਪਾਰਟੀ ਤੇ ਸਿੱਖ ਫਾਰ ਜਸਟਿਸ ਜੋ ਕਿ ਭਾਰਤ ਵਿਰੋਧੀ ਸੰਸਥਾ ਹੈ। ਉਸ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ। ਗ੍ਰਹਿ ਮੰਤਰੀ ਨੇ ਜਵਾਬ ਵਿੱਚ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਕਿਉਂਕਿ ਇਹ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਖਤਰਾ ਹੈ।
ਕੇਜਰੀਵਾਲ ਬਾਰੇ ਚੰਨੀ ਦੀ ਚਿੱਠੀ ’ਤੇ ਸ਼ਾਹ ਦਾ ਜਵਾਬ ਅਮਿਤ ਸ਼ਾਹ ਦਾ ਚੰਨੀ ਨੂੰ ਚਿੱਠੀ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਇਸ ਮਸਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਤੁਹਾਨੂੰ ਭਰੋਸਾ ਦਿੰਦੇ ਹਾਂ ਕਿ ਇਸ ਨੂੰ ਲੈਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਡਾ: ਕੁਮਾਰ ਵਿਸ਼ਵਾਸ ਨੇ ਕਿਹਾ, ਪੰਜਾਬੀਅਤ ਦੁਨੀਆ ਭਰ ਵਿੱਚ ਇੱਕ ਭਾਵਨਾ ਹੈ। ਉਨ੍ਹਾਂ ਪਿਛਲੀਆਂ ਚੋਣਾਂ (ਪੰਜਾਬ ਵਿਧਾਨਸਭਾ ਚੋਣ 2017) ਦਾ ਹਵਾਲਾ ਦੇ ਕੇ ਕੇਜਰੀਵਾਲ ਦੀਆਂ ਗੱਲਾਂ ਦਾ ਜ਼ਿਕਰ ਕੀਤਾ। ਕੇਜਰੀਵਾਲ ਦਾ ਨਾਂ ਲਏ ਬਿਨਾਂ ਵਿਸ਼ਵਾਸ ਨੇ ਕਿਹਾ (vishwas targets arvind kejriwal), ਮੈਂ ਉਨ੍ਹਾਂ ਨੂੰ ਕਿਹਾ ਸੀ ਕਿ ਵੱਖਵਾਦੀ ਸੰਗਠਨਾਂ ਅਤੇ ਖਾਲਿਸਤਾਨੀ ਲਹਿਰ ਨਾਲ ਜੁੜੇ ਲੋਕਾਂ ਦੀ ਮਦਦ ਨਾ ਲਈ ਜਾਵੇ। ਪਰ ਉਨ੍ਹਾਂ (ਕੇਜਰੀਵਾਲ) ਨੇ ਕਿਹਾ ਸੀ ਕਿ ਚਿੰਤਾ ਨਾ ਕਰੋ ਇਹ ਹੋ ਜਾਵੇਗਾ। ਮੈਂ ਭਗਵੰਤ ਤੇ ਫੂਲਕਾ ਜੀ ਨੂੰ ਟੱਕਰ ਦੇ ਕੇ ਪਹੁੰਚਾਂਗਾ। ਵਿਸ਼ਵਾਸ ਨੇ ਕਿਹਾ ਕਿ ਇਸ ਵਾਰ ਵੀ ਉਹ (ਕੇਜਰੀਵਾਲ) ਪੰਜਾਬ ਵਿੱਚ ਕਠਪੁਤਲੀ ਬਣਾ ਕੇ ਬੈਠਾ ਲਵੇਗਾ ਅਤੇ ਉਹ ਕੁਝ ਨਾ ਕੁਝ ਕਰ ਲਵੇਗਾ।
ਇਹ ਵੀ ਪੜ੍ਹੋ:ਕੁਮਾਰ ਵਿਸ਼ਵਾਸ ਦਾ ਦਾਅਵਾ- 'ਕੇਜਰੀਵਾਲ ਨੇ ਕਿਹਾ ਸੀ, ਆਜ਼ਾਦ ਸੂਬੇ ਦਾ ਪਹਿਲਾ PM ਬਣਾਂਗਾ'