ਚੰਡੀਗੜ੍ਹ: ਹੁਸ਼ਿਆਰਪੁਰ ਦੇ ਵਧੀਕ ਚੀਫ ਜੁਡੀਸ਼ੀਅਲ ਮਜਿਸਟ੍ਰੇਟ (ਏਸੀਜੀਐਮ) ਰੁਪਿੰਦਰ ਸਿੰਘ ਦੀ ਅਦਾਲਤ (Court of ACJM Hoshiarpur Rupinder Singh) ਨੇ ਵੀਰਵਾਰ ਨੂੰ ਇੱਕ ਹੁਕਮ ਜਾਰੀ ਕਰਕੇ ਪ੍ਰਕਾਸ਼ ਸਿੰਘ ਬਾਦਲ ਦੇ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਉਨ੍ਹਾਂ ਨੂੰ 28 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਏਸੀਜੀਐਮ ਨੇ ਹੁਕਮ ਵਿੱਚ ਕਿਹਾ ਹੈ ਕਿ ਬਲਵੰਤ ਸਿੰਘ ਖੇੜਾ ਦੀ ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਡਾਕਟਰ ਦਲਜੀਤ ਸਿੰਘ ਚੀਮਾ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਸੁਖਬੀਰ ਸਿੰਘ ਬਾਦਲ ਨੇ 28 ਅਕਤੂਬਰ ਦੀ ਪੇਸ਼ੀ ਲਈ ਛੋਟ ਮੰਗ ਲਈ ਤੇ ਇਹ ਪ੍ਰਵਾਨ ਵੀ ਹੋ ਗਈ। ਅਦਾਲਤ ਨੇ ਕਿਹਾ ਕਿ ਬਾਕੀ ਦੋ ਮੁਲਜਮ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ ਪਰ ਅਜੇ ਤੱਕ ਪ੍ਰਕਾਸ਼ ਸਿੰਘ ਬਾਦਲ ਪੇਸ਼ ਨਹੀਂ ਹੋਏ, ਲਿਹਾਜਾ ਉਹ ਹੁਣ 28 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ।
ਹਾਈਕੋਰਟ ਨੇ ਬਾਦਲਾਂ ਦੀ ਪਟੀਸ਼ਨ ਕੀਤੀ ਸੀ ਖਾਰਜ
ਜਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ (Daljit Singh Cheema) ਨੂੰ ਅਕਾਲੀ ਦਲ ਦੀ ਦੋਹਰੀ ਗਠਜੋੜ ਮਾਮਲੇ ਵਿੱਚ ਹੁਸ਼ਿਆਰਪੁਰ ਜ਼ਿਲ੍ਹਾ ਅਦਾਲਤ ਵੱਲੋਂ ਪਹਿਲਾਂ ਜਾਰੀ ਸੰਮਨਾਂ ਦੇ ਹੁਕਮਾਂ ਨੂੰ ਰੱਦ ਕਰਨ ਤੇ ਹੁਸ਼ਿਆਰਪੁਰ ਅਦਾਲਤ ਵਿੱਚ ਦਾਖ਼ਲ ਅਰਜੀ ਰੱਦ ਕਰਨ ਦੀ ਮੰਗ ਕਰਦਿਆਂ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ। ਸਾਰੀਆਂ ਧਿਰਾਂ ਨੂੰ ਸੁਣਨ ਉਪਰੰਤ ਹਾਈਕੋਰਟ ਨੇ ਬਾਦਲਾਂ ਦੀ ਪਟੀਸ਼ਨ ਖਾਰਜ (HC had dismissed Badal's petition) ਕਰ ਦਿੱਤੀ ਸੀ ਤੇ ਫੈਸਲਾ ਸੁਣਾਇਆ ਸੀ ਕਿ ਇਹ ਮਾਮਲਾ ਹੁਸ਼ਿਆਰਪੁਰ ਵਿੱਚ ਸੁਣਵਾਈ ਅਧੀਨ ਜਾਰੀ ਰਹੇਗਾ।
ਪ੍ਰਕਾਸ਼ ਸਿੰਘ ਬਾਦਲ ਨੂੰ ਹਰੇਕ ਤਰੀਕ ‘ਤੇ ਪੇਸ਼ ਹੋਣ ਤੋਂ ਮਿਲੀ ਹੋਈ ਹੈ ਛੋਟ
ਇਸ ਦੇ ਨਾਲ ਹੀ ਪ੍ਰਕਾਸ਼ ਸਿੰਘ ਬਾਦਲ ਨੂੰ ਉਮਰ ਕਾਰਨ ਹੁਸ਼ਿਾਰਪੁਰ ਅਦਾਲਤ ਵਿੱਚ ਹਰੇਕ ਪੇਸ਼ੀ ‘ਤੇ ਪੇਸ਼ ਹੋਣ ਤੋਂ ਛੋਟ ਦੇ ਦਿੱਤੀ ਸੀ ਪਰ ਕਿਹਾ ਸੀ ਕਿ ਜਿੱਥੇ ਜਰੂਰੀ ਹੋਵੇ, ਉਥੇ ਬਾਦਲ ਨੂੰ ਹੁਸ਼ਿਆਰਪੁਰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਇਸੇ ਨੂੰ ਲੈ ਕੇ ਹੁਣ ਹੁਸ਼ਿਆਰਪੁਰ ਦੇ ਏਸੀਜੀਐਮ ਦੀ ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੇ ਮੁੜ ਸੰਮਨ ਜਾਰੀ ਹੋਏ ਹਨ ਤੇ ਉਨ੍ਹਾਂ ਨੂੰ 28 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਿਕਰਯੋਗ ਹੈ ਕਿ ਕਿ ਬਲਵੰਤ ਸਿੰਘ ਖੇੜਾ (Complainant Balwant Singh Khera) ਨਾਮ ਦੇ ਵਿਅਕਤੀ ਨੇ ਸਾਲ 2009 ਵਿੱਚ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵਿੱਚ ਅਕਾਲੀ ਦਲ ਦੇ ਦੋਹਰੇ ਗਠਨ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ।
ਹੁਸ਼ਿਆਰਪੁਰ ਅਦਾਲਤ ਨੇ ਪਹਿਲਾਂ ਵੀ ਜਾਰੀ ਕੀਤੇ ਸੀ ਸੰਮਨ