ਚੰਡੀਗੜ੍ਹ: ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਚਲਦੇ ਹੋਏ ਜ਼ਿਲ੍ਹਾ ਹਸਪਤਾਲਾਂ ਵਿੱਚ 50 ਨਵੇਂ ਵੈਂਟੀਲੇਟਰ ਲਗਾਏ ਜਾ ਰਹੇ ਹਨ। ਇਸੇ ਨਾਲ ਹੀ ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕਾਂ ਨਾਲ ਲੈਸ ਆਈ.ਸੀ.ਯੂ. ਵੀ ਜ਼ਿਲ੍ਹਾ ਹਸਪਤਾਲਾਂ ਵਿੱਚ ਸਥਾਪਤ ਕੀਤੇ ਜਾ ਰਹੇ ਹਨ।
ਕੋਰੋਨਾ ਵਾਇਰਸ ਦੇ ਚਲਦੇ ਹੋਏ ਸਿਹਤ ਮੰਤਰੀ ਨੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਵਾਇਰਸ ਨਾਲ ਨਿਜਿਠੱਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
ਉਨ੍ਹਾਂ ਕਿਹਾ ਕਿ ਦੋਵੇਂ ਜ਼ਿਲ੍ਹਿਆਂ ਵਿੱਚ ਵਾਇਰਸ ਦੀ ਸੰਚਾਰ ਕੜੀ ਨੂੰ ਤੋੜਣ ਲਈ ਪ੍ਰਸ਼ਾਸਨ ਦੇ ਉਪਰਾਲੇ ਤਸੱਲੀ ਬਖਸ਼ ਹਨ। ਉਨ੍ਹਾਂ ਕਿਹਾ ਕਿ ਪੁਸ਼ਟੀ ਹੋੋਏ ਕੇਸਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੇ ਫਾਲੋਅੱਪ ਦੀ ਜ਼ਰੂਰਤ ਹੈ।