ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਭਵਨ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਈ ਮਹਿਲਾ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੀ ਪੀੜ੍ਹੀਆਂ ਨੂੰ ਅਧਿਆਪਕ ਵਧੀਆ ਪੜ੍ਹਾਉਣਗੇ ਤਾਂ ਜੋ ਨਤੀਜੇ ਵੀ ਵਧੀਆ ਆਉਣ।
ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2021-22 ਲਈ ਪੇਸ਼ ਕੀਤੇ ਗਏ ਬਜਟ ਨੂੰ ਵਧੀਆ ਬਜਟ ਦੱਸਦਿਆਂ ਕਿਹਾ ਕਿ ਅਜਿਹਾ ਬਜਟ ਕਦੇ ਵੀ ਪਹਿਲਾਂ ਪੇਸ਼ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਨੂੰ ਕੀਤੇ ਵਾਅਦਿਆਂ ਪ੍ਰਤੀ ਵਚਨਬੱਧ ਹੈ ਤੇ ਇਹ ਬਜਟ ਲੋਕਾਂ ਦੇ ਹਿੱਤ ਵਿੱਚ ਹੈ।