ਪੰਜਾਬ

punjab

ETV Bharat / city

ਗੋਲੀ ਲੱਗਣ ਕਾਰਨ ਪੋਪਲੀ ਦੇ ਪੁੱਤ ਦੀ ਮੌਤ, ਮ੍ਰਿਤਕ ਦੀ ਮਾਂ ਨੇ ਰੋ-ਰੋ ਲਾਏ ਵਿਜੀਲੈਂਸ ’ਤੇ ਗੰਭੀਰ ਇਲਜ਼ਾਮ - ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫਤਾਰ

ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ ਦੀ ਘਰ ’ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਪਰਿਵਾਰ ਦਾ ਇਲਜ਼ਾਮ ਹੈ ਕਿ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਵਿਜੀਲੈਂਸ ਉਸ 'ਤੇ ਝੂਠੇ ਬਿਆਨ ਦੇਣ ਲਈ ਦਬਾਅ ਪਾ ਰਹੀ ਸੀ। ਜਿਸ ਕਾਰਨ ਬੇਟੇ ਨੇ ਇਹ ਕਦਮ ਚੁੱਕਿਆ।

ਗੋਲੀ ਲੱਗਣ ਕਾਰਨ ਪੋਪਲੀ ਦੇ ਪੁੱਤ ਦੀ ਮੌਤ
ਗੋਲੀ ਲੱਗਣ ਕਾਰਨ ਪੋਪਲੀ ਦੇ ਪੁੱਤ ਦੀ ਮੌਤ

By

Published : Jun 25, 2022, 4:13 PM IST

Updated : Jun 25, 2022, 4:37 PM IST

ਚੰਡੀਗੜ੍ਹ:ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ ਦੀ ਸੈਕਟਰ-11 ਸਥਿਤ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਘਟਨਾ ਦੌਰਾਨ ਵਿਜੀਲੈਂਸ ਵੱਲੋਂ ਪੋਪਲੀ ਦੇ ਚੰਡੀਗੜ੍ਹ ਸਥਿਤ ਘਰ ਦੀ ਜਾਂਚ ਕੀਤੀ ਜਾ ਰਹੀ ਸੀ। ਮਾਮਲੇ ਸਬੰਧੀ ਪਰਿਵਾਰ ਦਾ ਕਹਿਣਾ ਹੈ ਕਿ ਕਾਰਤਿਕ ਨੂੰ ਗੋਲੀ ਲੱਗੀ ਹੈ।

ਵਿਜੀਲੈਂਸ ’ਤੇ ਗੰਭੀਰ ਇਲਜ਼ਾਮ

ਪਰਿਵਾਰ ਨੇ ਲਗਾਏ ਇਲਜ਼ਾਮ: ਮਾਮਲੇ ਸਬੰਧੀ ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਚਾਹਲ ਨੇ ਦੱਸਿਆ ਕਿ ਕਾਰਤਿਕ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਦੂਜੇ ਪਾਸੇ ਪਰਿਵਾਰ ਦਾ ਇਲਜ਼ਾਮ ਹੈ ਕਿ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਵਿਜੀਲੈਂਸ ਉਸ 'ਤੇ ਝੂਠੇ ਬਿਆਨ ਦੇਣ ਲਈ ਦਬਾਅ ਪਾ ਰਹੀ ਸੀ। ਜਿਸ ਕਾਰਨ ਬੇਟੇ ਨੇ ਇਹ ਕਦਮ ਚੁੱਕਿਆ। ਦੱਸ ਦਈਏ ਕਿ ਪਿਛਲੇ ਹਫਤੇ ਹੀ ਵਿਜੀਲੈਂਸ ਦੀ ਟੀਮ ਨੇ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ। ਜਿਸ ਨੂੰ ਅੱਜ ਮੁਹਾਲੀ ਅਦਾਲਤ ਚ ਪੇਸ਼ ਕੀਤਾ ਜਾਣਾ ਹੈ।

ਗੋਲੀ ਲੱਗਣ ਕਾਰਨ ਪੋਪਲੀ ਦੇ ਪੁੱਤ ਦੀ ਮੌਤ

ਪੋਪਲੀ ’ਤੇ ਲੱਗੇ ਹਨ ਰਿਸ਼ਵਤ ਲੈਣ ਦੇ ਇਲਜ਼ਾਮ:ਆਈਏਐਸ ਅਧਿਕਾਰੀ ਸੰਜੇ ਪੋਪਲੀ ’ਤੇ ਸੀਵਰੇਜ ਠੇਕੇਦਾਰਾਂ ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਸਨ। ਇਲਜ਼ਾਮ ਲੱਗੇ ਸਨ ਕਿ ਆਈਏਐਸ ਪੋਪਲੀ ਨੇ ਵਾਟਰ ਐਂਡ ਸੀਵਰੇਜ ਬੋਰਡ ਦੇ ਸੀਈਓ ਸਨ ਤਾਂ ਉਸ ਸਮੇਂ ਉਨ੍ਹਾਂ ਦੇ ਨਾਲ ਆਏ ਸਹਾਇਕ ਸਕੱਤਰ ਸੰਦੀਪ ਵਤਸ ਨੇ ਨਵਾਂਸ਼ਹਿਰ ਦੇ ਇੱਕ ਠੇਕੇਦਾਰ ਤੋਂ 7.30 ਰੁਪਏ ਦੀ ਅਦਾਇਗੀ ਦੇ ਬਦਲੇ ਕੁੱਲ ਰਕਮ ਵਿੱਚੋਂ 7 ਫੀਸਦੀ ਦੀ ਮੰਗ ਕੀਤੀ ਸੀ। ਦੱਸ ਦਈਏ ਕਿ ਇੱਕ ਰਿਕਾਰਡਿੰਗ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਸੰਜੇ ਪੰਪਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜੋ:ਭ੍ਰਿਸ਼ਟਾਚਾਰ ਮਾਮਲੇ ’ਚ ਗ੍ਰਿਫਤਾਰ IAS ਅਧਿਕਾਰੀ ਸੰਜੇ ਪੋਪਲੀ ਦੇ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ

Last Updated : Jun 25, 2022, 4:37 PM IST

ABOUT THE AUTHOR

...view details