ਪੰਜਾਬ

punjab

ETV Bharat / city

NEET ਤੇ JEE ਪ੍ਰੀਖਿਆ 'ਤੇ ਬੋਲੇ ਕੈਪਟਨ, 'ਵਿਧਾਇਕ ਤੇ ਮੰਤਰੀ ਕੋਰੋਨਾ ਤੋਂ ਸੁਰੱਖਿਅਤ ਨਹੀਂ ਤਾਂ ਵਿਦਿਆਰਥੀਆਂ ਕਿਵੇਂ ਹੋ ਸਕਦੇ ਹਨ' - ਵਿਧਾਇਕ ਤੇ ਮੰਤਰੀ ਕੋਰੋਨਾ ਤੋਂ ਸੁਰੱਖਿਅਤ ਨਹੀਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ NEET ਤੇ JEE ਪ੍ਰੀਖਿਆ ਨੂੰ ਲੈ ਕੇ ਕਹਿਣਾ ਹੈ ਕਿ ਜੇ ਵਿਧਾਇਕ ਤੇ ਮੰਤਰੀ ਕੋਰੋਨਾ ਤੋਂ ਸੁਰੱਖਿਅਤ ਨਹੀਂ ਹਨ ਤਾਂ ਵਿਦਿਆਰਥੀਆਂ ਕਿਵੇਂ ਹੋ ਸਕਦੇ ਹਨ।

ਫ਼ੋਟੋ।
ਫ਼ੋਟੋ।

By

Published : Aug 27, 2020, 9:08 AM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸੱਦੀ ਗਈ ਵਰਚੂਅਲ ਮੀਟਿੰਗ ਵਿੱਚ ਕਿਹਾ ਕਿ 28 ਅਗਸਤ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਦੇ ਸੈਸ਼ਨ ਤੋਂ ਦੋ ਦਿਨ ਪਹਿਲਾਂ 23 ਮੰਤਰੀ ਅਤੇ ਵਿਧਾਇਕ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਜੇ ਵਿਧਾਇਕਾਂ ਤੇ ਮੰਤਰੀਆਂ ਦੀ ਅਜਿਹੀ ਹਾਲਤ ਹੈ ਤਾਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜ਼ਮੀਨੀ ਹਾਲਾਤ ਕਿੰਨੇ ਗੰਭੀਰ ਹੋਣਗੇ। ਅਜਿਹੀ ਸਥਿਤੀ ਵਿੱਚ ਜੇਈਈ ਤੇ ਐਨਈਈਟੀ ਪ੍ਰੀਖਿਆ ਕਰਵਾਉਣਾ ਸਹੀ ਨਹੀਂ ਹੈ।

ਦੱਸ ਦਈਏ ਕਿ ਮੰਗਲਵਾਰ ਨੂੰ ਪੰਜਾਬ ਦੇ ਉਦਯੋਗ ਮੰਤਰੀ ਅਤੇ ਦੋ ਵਿਧਾਇਕ ਕੋਰੋਨਾ ਪੌਜ਼ਿਟਿਵ ਪਾਏ ਗਏ ਹਨ। ਕਾਂਗਰਸੀ ਵਿਧਾਇਕ ਪਰਗਟ ਸਿੰਘ, ਅਕਾਲੀ ਦਲ ਦੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਆਪ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਕੋਰੋਨਾ ਨਾਲ ਪੀੜਤ ਪਾਏ ਗਏ ਹਨ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਮੰਤਰੀ ਸੁੰਦਰ ਸ਼ਾਮ ਅਰੋੜਾ, ਰਾਜਪੁਰਾ ਤੋਂ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਅਤੇ ਸਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ।

ABOUT THE AUTHOR

...view details