ਚੰਡੀਗੜ੍ਹ: ਪੰਜਾਬ ਕੈਬਿਨਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਜੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਆਪਣੀ ਜ਼ਿੱਦ ਛੱਡ ਦੇਣ ਤਾਂ ਕਿਸਾਨ ਅੰਦੋਲਨ ਅੱਜ ਹੀ ਖ਼ਤਮ ਹੋ ਜਾਵੇ। ਉਨ੍ਹਾਂ ਕਿਹਾ ਕਿ ਇਸ ਵੇਲੇ ਕਿਸਾਨ ਦੀ ਰੋਜ਼ੀ ਰੋਟੀ ਦਾ ਸਵਾਲ ਹੈ ਅਤੇ ਮੋਦੀ ਸਰਕਾਰ ਨੂੰ ਦੇਖਣਾ ਚਾਹੀਦਾ ਹੈ ਕੀ ਜੇ ਪੂਰਾ ਦੇਸ਼ ਇਸ ਬਿੱਲ ਦੇ ਖਿਲਾਫ ਹੈ ਤਾਂ ਇਸ ਵਿੱਚ ਜ਼ਰੂਰ ਕੋਈ ਨਾ ਕੋਈ ਗਲਤ ਗੱਲ ਹੋਵੇਗੀ।
ਜੇ ਮੋਦੀ ਚਾਹੁਣ ਤਾਂ ਅੱਜ ਹੀ ਖ਼ਤਮ ਹੋ ਜਾਵੇ ਕਿਸਾਨ ਅੰਦੋਲਨ: ਤ੍ਰਿਪਤ ਰਜਿੰਦਰ ਬਾਜਵਾ
ਪੰਜਾਬ ਕੈਬਿਨਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਜੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਆਪਣੀ ਜ਼ਿੱਦ ਛੱਡ ਦੇਣ ਤਾਂ ਕਿਸਾਨ ਅੰਦੋਲਨ ਅੱਜ ਹੀ ਖ਼ਤਮ ਹੋ ਜਾਵੇ।
ਇਸ ਤੋਂ ਇਲਾਵਾ ਬਾਜਵਾ ਨੇ ਦਿੱਲੀ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਜੇ ਅਰਵਿੰਦ ਕੇਜਰੀਵਾਲ ਖ਼ੁਦ ਨੂੰ ਕਿਸਾਨਾਂ ਦੀ ਹਮਾਇਤ ਕਰਨ ਵਾਲੇ ਮੰਨਦੇ ਹਨ ਤਾਂ ਉਨ੍ਹਾਂ ਨੂੰ ਪੰਜਾਬ ਦੀ ਤਰਜ਼ 'ਤੇ ਇਸਲਾਜ ਸੱਕਦੇ ਬਿੱਲ ਰਿਜੈਕਟ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਪਹਿਲਾਂ ਇੱਕ ਕਿਸਾਨ ਹਨ ਫਿਰ ਪੰਜਾਬੀ ਅਤੇ ਫਿਰ ਕੈਬਨਿਟ ਮੰਤਰੀ ਇਸ ਕਰਕੇ ਅੱਜ ਦਾ ਅੰਦੋਲਨ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਅੰਦੋਲਨ ਹੈ। ਉਨ੍ਹਾਂ ਅਖੀਰ ਵਿੱਚ ਪੰਜਾਬ ਭਾਜਪਾ ਦੀ ਲੀਡਰਸ਼ਿਪ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਪੰਜਾਬ ਭਾਜਪਾ ਦੇ ਲੀਡਰ ਅਸਲੀਅਤ ਤੋਂ ਦੂਰ ਹਨ ਜਿਸ ਦਾ ਨੁਕਸਾਨ ਪੰਜਾਬ ਅਤੇ ਪੰਜਾਬੀਆਂ ਨੂੰ ਚੁੱਕਣਾ ਪੈ ਰਿਹਾ ਹੈ।