ਪੰਜਾਬ

punjab

ETV Bharat / city

ਸਵੈ ਇੱਛਾ ਨਾਲ ਸ਼ਾਮਲਾਟ ਜ਼ਮੀਨਾਂ ਛੱਡਣ ਵਾਲਿਆਂ ਦਾ ਸਰਕਾਰ ਵਲੋਂ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ - ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਤੋਂ ਬਾਅਦ ਬਹੁਤ ਸਾਰੇ ਲੋਕ ਸਵੈ ਇੱਛਾ ਨਾਲ ਨਜਾਇਜ਼ ਕਬਜ਼ੇ ਛੱਡਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਵੈ ਇੱਛਾ ਨਾਲ ਸ਼ਾਮਲਾਟ ਜ਼ਮੀਨਾਂ ਛੱਡਣ ਵਾਲੇ ਲੋਕਾਂ ਅਤੇ ਪੰਚਾਇਤਾਂ ਦਾ ਪੰਜਾਬ ਸਰਕਾਰ ਵਲੋਂ ਵਿਸੇਸ਼ ਸਨਮਾਨ ਕੀਤਾ ਜਾਵੇਗਾ। ਜਿਹੜੇ ਪਿੰਡ ਸਵੈ ਇੱਛਾ ਨਾਲ ਨਜਾਇਜ਼ ਕਬਜ਼ੇ ਛੱਡ ਰਹੇ ਹਨ, ਉਨ੍ਹਾਂ ਨੂੰ ਵਿਸੇਸ਼ ਸਹੂਲਤਾਂ ਵੀ ਸਰਕਾਰ ਵਲੋਂ ਦਿੱਤੀਆਂ ਜਾਣਗੀਆਂ।

'ਪੇਂਡੂ ਵਿਕਾਸ ਵਿਭਾਗ ਨੇ 12 ਦਿਨਾਂ 'ਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਛੁਡਵਾਏ ਨਜਾਇਜ਼ ਕਬਜ਼ੇ'
'ਪੇਂਡੂ ਵਿਕਾਸ ਵਿਭਾਗ ਨੇ 12 ਦਿਨਾਂ 'ਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਛੁਡਵਾਏ ਨਜਾਇਜ਼ ਕਬਜ਼ੇ'

By

Published : May 12, 2022, 8:29 PM IST

ਚੰਡੀਗੜ੍ਹ:ਪੇਂਡੂ ਵਿਕਾਸ ਵਿਭਾਗ ਨੇ ਹੁਣ ਤੱਕ ਪਿਛਲੇ 12 ਦਿਨਾਂ ਵਿਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾ ਕੇ ਸਰਕਾਰ ਦੇ ਸਪੁਰਦ ਕੀਤੀ ਹੈ। ਅੱਜ ਇੱਥੇ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਵਿੱਡੀ ਮੁਹਿੰਮ ਨੂੰ ਸੂਬੇ ਭਰ ਵਿੱਚ ਵੱਡਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਘੱਟੋ ਘੱਟ 302 ਕਰੋੜ ਰੁਪਏ ਦੀ ਬਜ਼ਾਰੀ ਕੀਮਤ ਵਾਲੀ ਜ਼ਮੀਨ ਤੋਂ ਨਜ਼ਾਇਜ ਕਬਜ਼ੇ ਹਟਾ ਕੇ ਸਰਕਾਰ ਦੇ ਸਪੁਰਦ ਕੀਤੀ ਜਾ ਚੁੱਕੀ ਹੈ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਤੋਂ ਬਾਅਦ ਬਹੁਤ ਸਾਰੇ ਲੋਕ ਸਵੈ ਇੱਛਾ ਨਾਲ ਨਜਾਇਜ਼ ਕਬਜ਼ੇ ਛੱਡਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਵੈ ਇੱਛਾ ਨਾਲ ਸ਼ਾਮਲਾਟ ਜ਼ਮੀਨਾਂ ਛੱਡਣ ਵਾਲੇ ਲੋਕਾਂ ਅਤੇ ਪੰਚਾਇਤਾਂ ਦਾ ਪੰਜਾਬ ਸਰਕਾਰ ਵਲੋਂ ਵਿਸੇਸ਼ ਸਨਮਾਨ ਕੀਤਾ ਜਾਵੇਗਾ। ਜਿਹੜੇ ਪਿੰਡ ਸਵੈ ਇੱਛਾ ਨਾਲ ਨਜਾਇਜ਼ ਕਬਜ਼ੇ ਛੱਡ ਰਹੇ ਹਨ, ਉਨ੍ਹਾਂ ਨੂੰ ਵਿਸੇਸ਼ ਸਹੂਲਤਾਂ ਵੀ ਸਰਕਾਰ ਵਲੋਂ ਦਿੱਤੀਆਂ ਜਾਣਗੀਆਂ।

'ਪੇਂਡੂ ਵਿਕਾਸ ਵਿਭਾਗ ਨੇ 12 ਦਿਨਾਂ 'ਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਛੁਡਵਾਏ ਨਜਾਇਜ਼ ਕਬਜ਼ੇ'

ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ ਨੇ ਸਵੈ ਇੱਛਾ ਨਾਲ 417 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਿਆ ਹੈ, ਜਿਸ ਬਾਰੇ ਪੇਂਡੂ ਵਿਕਾਸ ਮੰਤਰੀ ਨੇ ਕਿਹਾ ਇਸ ਪਿੰਡ ਵਲੋਂ ਕੀਤੀ ਪਹਿਲ ਦੇ ਬਦਲੇ ਪਿੰਡ ਵਿਚ ਇੱਕ ਸਰਕਾਰੀ ਪਸ਼ੂ ਹਸਪਤਾਲ ਸਮੇਤ ਕੁਝ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਅਜਿਹੀ ਹੀ ਇੱਕ ਹੋਰ ਪਹਿਲ ਦਾ ਜਿਕਰ ਕਰਦਿਆਂ ਮੰਤਰੀ ਨੇ ਦੱਸਿਆ ਕਿ ਦੁਆਬੇ ਵਿਚ ਆਲੂਆਂ ਦੀ ਪੈਦਾਵਰ ਕਰਨ ਵਾਲੇ ਵੱਡੇ ਕਿਸਾਨ ਨੇ ਸਵੈ ਇੱਛਾ ਨਾਲ 35 ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਿਆ ਹੈ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਦੇ ਨਾਲ ਹੀ ਦੱਸਿਆ ਕਿ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੀ ਰਫ਼ਤਾਰ ਮਾਲ ਮਹਿਕਮੇ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਕੁਝ ਹੌਲੀ ਹੋਈ ਸੀ, ਪਰ ਹੁਣ ਹੜਤਾਲ ਖਤਮ ਹੋ ਗਈ ਹੈ ਅਤੇ ਇਹ ਰਫ਼ਤਾਰ ਆਉਣ ਵਾਲੇ ਦਿਨਾਂ ਵਿਚ ਪ੍ਰਤੀ ਦਿਨ 200 ਏਕੜ ਨਜ਼ਇਜ ਕਬਜੇ ਹਟਾਉਣ ਤੱਕ ਪਹੁੰਚ ਜਾਵੇਗੀ।

'ਪੇਂਡੂ ਵਿਕਾਸ ਵਿਭਾਗ ਨੇ 12 ਦਿਨਾਂ 'ਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਛੁਡਵਾਏ ਨਜਾਇਜ਼ ਕਬਜ਼ੇ'

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਇੱਕ ਵਿਸੇਸ਼ ਨੰਬਰ ਜਾਰੀ ਕੀਤਾ ਜਾਵੇਗਾ ਜਿਸ ਉਪਰ ਸ਼ਾਮਲਾਟ ਜ਼ਮੀਨਾਂ ‘ਤੇ ਨਜ਼ਾਇਜ ਕਬਜ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਸਕੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਾਮਲਾਟ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਲਈ ਪੰਚਾਇਤ ਵਿਭਾਗ ਨੇ ਵਿਸੇਸ਼ ਸੈਲ ਸਥਾਪਨਾ ਵੀ ਕੀਤੀ ਹੈ। ਇਹ ਸੈਲ ਨਜਾਇਜ਼ ਕਬਜ਼ਿਆਂ ਬਾਰੇ ਅੰਕੜੇ ਇਕੱਠੇ, ਕਾਨੂੰਨ ਪੱਖਾਂ ਅਤੇ ਹੋਰਨਾਂ ਪਹਿਲੂਆਂ ਦੀ ਘੋਖ ਕਰਕੇ ਪੰਚਾਇਤੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਬਾਰੇ ਰਿਪੋਰਟ ਦੇਵੇਗਾ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਪੰਚਾਇਤੀ ਜ਼ਮੀਨਾਂ ਤੋਂ ਬਿਨਾਂ ਕਿਸੇ ਭੇਦਭਾਵ ਦੇ ਕਬਜ਼ੇ ਹਟਾਏ ਜਾ ਰਹੇ ਹਨ, ਭਾਵੇਂ ਕੋਈ ਆਮ ਵਿਆਕਤੀ, ਭਾਵੇਂ ਕੋਈ ਰਸੂਖਦਾਰ ਜਾਂ ਸਰਕਾਰੀ ਅਧਿਕਾਰੀ ਹੈ, ਸਭ ਤੋਂ ਪੂਰੀ ਕਾਨੂੰਨੀ ਪ੍ਰਕ੍ਰਿਆ ਪੂਰੀ ਕਰਕੇ ਪੜਾਅਵਾਰ ਕਬਜ਼ੇ ਹਟਵਾਏ ਜਾਣਗੇ।

ਇਸ ਮੌਕੇ ਮੰਤਰੀ ਨੇ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਵਿਚ ਪ੍ਰਵਾਸੀ ਭਾਰਤੀ ਪੰਜਾਬੀਆਂ ਵਲੋਂ ਜਾਣਕਾਰੀ ਦੇ ਕੇ ਪਾਏ ਜਾ ਰਹੇ ਅਹਿਮ ਯੋਗਦਾਨ ਦੀ ਵੀ ਵਿਸੇਸ਼ ਸਰਾਹਨਾ ਕੀਤੀ। ਉਨ੍ਹਾਂ ਨਾਲ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਨਹੀਂ ਚਾਹੁੰਦੀ ਕਿ ਕਿਸੇ ਖਿਲਾਫ ਕੋਈ ਕਾਰਵਾਈ ਕੀਤੀ ਜਾਵੇ ਇਸ ਲਈ ਲੋਕ ਪੰਜਾਬ ਦੀ ਬਿਹਤਰੀ ਲਈ ਖੁਦ ਹੀ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡਣ ਲਈ ਅੱਗੇ ਆਉਣ। ਇਸ ਮੌਕੇ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਸੀਮਾ ਜੈਨ, ਡਾਇਰੈਕਟਰ ਪੇਂਡੂ ਵਿਕਾਸ ਗੁਰਪ੍ਰੀਤ ਸਿੰਘ ਖਹਿਰਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੋਜੂਦ ਸਨ।

ਇਹ ਵੀ ਪੜ੍ਹੋ:ਬਜਟ 'ਚ ਨਹੀਂ ਲੱਗੇਗਾ ਕੋਈ ਨਵਾਂ ਟੈਕਸ: ਵਿੱਤ ਮੰਤਰੀ

ABOUT THE AUTHOR

...view details