ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚੱਲਦਿਆਂ ਪੂਰੇ ਦੇਸ਼ ਨੂੰ ਲੌਕਡਾਊਨ ਕੀਤਾ ਗਿਆ ਹੈ ਤੇ ਪੰਜਾਬ 'ਚ ਕਰਫਿਊ ਲੱਗਿਆ ਹੋਇਆ ਹੈ ਜਿਸ ਤਹਿਤ ਲੋਕਾਂ ਨੂੰ ਘਰਾਂ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ ਹੈ। ਇਸ ਕਰਕੇ ਦਿਹਾੜੀਦਾਰਾਂ ਨੂੰ ਆਪਣਾ ਗੁਜ਼ਾਰਾ ਕਰਨ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਸ਼ਹਿਰ ਵਿੱਚ ਤਮਾਮ ਗੁਰਦੁਆਰੇ ਮੰਦਰਾਂ ਤੇ ਫੂਡ ਸਪਲਾਈ ਵਿਭਾਗ ਵੱਲੋਂ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ ਉੱਥੇ ਹੀ ਕੁੱਝ ਪ੍ਰਵਾਸੀ ਮਜ਼ਦੂਰ ਨੂੰ ਭੁੱਖੇ ਢਿੱਡ ਰਹਿਣਾ ਪੈ ਰਿਹਾ ਹੈ।
ਕਰਫ਼ਿਊ 'ਚ ਭੁੱਖੇ ਢਿੱਡ ਤੇ ਬਿਨਾਂ ਛੱਤ ਤੋਂ ਰਹਿਣ ਲਈ ਮਜ਼ਬੂਰ ਪ੍ਰਵਾਸੀ ਮਜ਼ਦੂਰ - ਪ੍ਰਵਾਸੀ ਮਜ਼ਦੂਰ
ਕੋਰੋਨਾ ਵਾਇਰਸ ਦੇ ਚੱਲਦਿਆਂ ਪੂਰੇ ਦੇਸ਼ ਨੂੰ ਲੌਕਡਾਊਨ ਕੀਤਾ ਗਿਆ ਹੈ ਤੇ ਪੰਜਾਬ 'ਚ ਕਰਫਿਊ ਲੱਗਿਆ ਹੋਇਆ ਹੈ ਜਿਸ ਤਹਿਤ ਲੋਕਾਂ ਨੂੰ ਘਰਾਂ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ ਹੈ।
ਰਿਕਸ਼ਾ ਚਾਲਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ 'ਚ ਆਏ 10 ਸਾਲ ਹੋ ਗਏ ਹਨ ਤੇ ਉਹ ਪੂਰੇ ਦਿਨ ਦੀ ਦਿਹਾੜੀ ਵਿੱਚ 300 ਰੁਪਏ ਕਮਾ ਲੈਂਦੇ ਸਨ ਜਦੋਂ ਦਾ ਕੋਰੋਨਾ ਵਾਇਰਸ ਮਹਾਂਮਾਰੀ ਕਰਕੇ ਪੂਰੇ ਦੇਸ਼ ਨੂੰ ਲੌਕਡਾਊਨ ਕੀਤਾ ਗਿਆ ਹੈ ਉਸ ਦਿਨ ਤੋਂ ਉਨ੍ਹਾਂ ਨੂੰ ਆਪਣਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਵੱਲੋਂ ਜੋ ਲੰਗਰ ਆਉਂਦਾ ਹੈ ਉਸ ਦੇ ਕੋਈ ਸਮੇਂ ਦਾ ਕੁਝ ਨਹੀਂ ਪਤਾ ਕਿ ਕਿੰਨ੍ਹੇ ਵਜੇ ਆਉਣਗੇ। ਉਨ੍ਹਾਂ ਨੇ ਦੱਸਿਆ ਕਿ ਸਮਾਜ ਸੇਵੀ ਸੰਸਥਾਵਾਂ ਵੱਲੋਂ ਇੱਕ ਦਿਨ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ।
ਇਹ ਵੀ ਪੜ੍ਹੋ:ਪੰਜਾਬ 'ਚ ਕਰਫਿਊ ਵਧਾਉਣ ਸਬੰਧੀ ਕੈਪਟਨ ਸਰਕਾਰ ਦੀ ਸਫ਼ਾਈ
ਉਨ੍ਹਾਂ ਨੇ ਕਿਹਾ ਕਿ ਲੌਕਡਾਊਨ ਕਾਰਨ ਉਨ੍ਹਾਂ ਦੇ ਸਾਰੇ ਕੰਮ ਠੱਪ ਹੋ ਗਏ ਹਨ, ਜਿਸ ਕਰਕੇ ਉਨ੍ਹਾਂ ਕੋਲ ਪੈਸੇ ਕਮਾਉਣ ਦਾ ਕੋਈ ਸਾਧਨ ਨਹੀਂ ਹੈ ਜਿਸ ਨਾਲ ਉਹ ਕਿਰਾਏ ਦੇ ਮਕਾਨਾਂ ਦਾ ਭੁਗਤਾਨ ਵੀ ਨਹੀਂ ਕਰ ਸਕਦੇ। ਇਸ ਦੌਰਾਨ ਉਨ੍ਹਾਂ ਨੂੰ ਮਜ਼ਬੂਰਨ ਸੜਕਾਂ 'ਤੇ ਰਹਿਣਾ ਪੈ ਰਿਹਾ ਹੈ।