ਚੰਡੀਗੜ੍ਹ:ਦੇਸ਼ ‘ਚ ਇੱਕ ਵਾਰ ਫਿਰ ਤੋਂ ਕੋਰੋਨਾ (Corona) ਦਾ ਖਤਰਾ ਵਧਦਾ ਜਾ ਰਿਹਾ ਹੈ। ਕੋਰੋਨਾ ਦੀ ਤੀਸਵੀ ਵੇਵ ਨੂੰ ਲੈਕੇ ਸਰਕਾਰ ਵੱਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਇਸਦੇ ਚੱਲਦੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਅਗਵਾਈ ਦੇ ਵਿੱਚ ਕੋਵਿਡ ਸਮੀਖਿਆ ਮੀਟਿੰਗ ਕੀਤੀ ਗਈ ਹੈ।
ਇਸ ਮੀਟਿੰਗ ਵਿੱਚ ਸਕਰਾਰ ਵੱਲੋਂ ਕੋਰੋਨਾ ਦੇ ਫੈਲਾਅ ਨੂੰ ਰੋਕਣ ਦੇ ਲਈ ਕਈ ਅਹਿਮ ਫੈਸਲੇ ਲਏ ਗਏ ਹਨ। ਸਰਕਾਰ ਵੱਲੋਂ ਬਾਹਰੀ ਸੂਬਿਆਂ ਤੋਂ ਪੰਜਾਬ ਵਿੱਚ ਦਾਖਲ ਹੋਣ ਦੇ ਲਈ ਪੂਰੀ ਤਰ੍ਹਾਂ ਨਾਲ ਵੈਕਸੀਨੇਟਡ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਜੇਕਰ ਕਿਸੇ ਵੱਲੋਂ ਵੈਕਸੀਨੇਸ਼ਨ ਨਹੀਂ ਕਰਵਾਈ ਗਈ ਹੋਵੇਗੀ ਤਾਂ ਉਸਨੂੰ ਪੰਜਾਬ ਦੇ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।