ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਲਗਾਤਾਰ ਇੱਕ ਤੋਂ ਬਾਅਦ ਇੱਕ ਅਹਿਮ ਫੈਸਲੇ ਲੈ ਰਹੀ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਇੱਕ ਹੋਰ ਖੁਸ਼ਖਬਰੀ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਟਵੀਟ ਕਰਕੇ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੀਐਮ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਜੋ ਚੰਗੀ ਸਿਹਤ ਦੇ ਲਈ ਵਾਅਦਾ ਕੀਤਾ ਗਿਆ ਸੀ ਉਸ ਵੱਲ ਅਸੀਂ ਅੱਗੇ ਵਧ ਰਹੇ ਹਾਂ ਜਿਸਦੀ ਤਸਵੀਰ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ।
ਉਨ੍ਹਾਂ ਅੱਗੇ ਕਿਹਾ ਹੈ ਕਿ ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਕਲੀਨਿਕਾਂ ‘ਤੇ ਚਰਚਾ ਕੀਤੀ ਗਈ ਹੈ। ਮਾਨ ਨੇ ਕਿਹਾ ਕਿ ਇਹ ਸਿਹਤਮੰਦ ਪੰਜਾਬ ਬਣਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ।
ਪੰਜਾਬ ’ਚ ਸੱਤਾ ਹਾਸਿਲ ਕਰਨ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਐਕਸ਼ਨ ਮੂਡ ਚ ਹੈ। ਇਸ ਦੇ ਚੱਲਦੇ ਸਰਕਾਰ ਵੱਲੋਂ ਕਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ। ਹੁਣ ਮਾਨ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ਸਬੰਧੀ ਵੱਡਾ ਐਲਾਨ ਕੀਤਾ ਗਿਆ ਹੈ। ਐਲਾਨ ਚ ਕਿਹਾ ਗਿਆ ਹੈ ਕਿ 15 ਅਗਸਤ ਤੋਂ ਪੰਜਾਬ ’ਚ ਮੁਹੱਲਾ ਕਲੀਨਿਕ ਸ਼ੁਰੂ ਹੋਣਗੇ। ਇਸ ਸਬੰਧੀ ਸੀਐੱਮ ਭਗਵੰਤ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ ਹੈ।
117 ਹਲਕਿਆਂ ’ਚ ਮੁਹੱਲਾ ਕਲੀਨਿਕ: ਮੁੱਖ ਮੰਤਰੀ ਨੇ ਕਿਹਾ ਸੀ ਕਿ ਇਸੇ ਸਾਲ ਦੇ ਆਖਿਰ ਤੱਕ ਲੋਕਾਂ ਨੂੰ ਇਨ੍ਹਾਂ ਮੁਹੱਲਾ ਕਲੀਨਿਕਾਂ ਚ ਇਲਾਜ ਮਿਲਣਾ ਸ਼ੁਰੂ ਹੋ ਜਾਵੇਗਾ। ਜਿਸ ਨਾਲ ਲੋਕਾਂ ਨੂੰ ਸਿਹਤ ਪੱਖੋਂ ਕਾਫੀ ਸੁਵਿਧਾ ਮਿਲੇਗੀ।
1 ਮਈ ਤੱਕ ਮੰਗੀ ਗਈ ਸੀ ਰਿਪੋਰਟ: ਦੱਸ ਦਈਏ ਕਿ 117 ਹਲਕਿਆਂ ’ਚ ਮੁਹੱਲਾ ਕਲੀਨਿਕ ਖੋਲ੍ਹਣ ਦੇ ਲਈ ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਨੇ ਸਿਵਲ ਸਰਜਨਾਂ ਨੂੰ ਪੱਤਰ ਲਿਖਿਆ ਸੀ। ਜਿਸ ਚ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਹਲਕੇ ਦੇ ਵਿਧਾਇਕਾਂ ਦੇ ਨਾਲ ਰਾਬਤਾ ਕਰਨ ਅਤੇ ਮੁਹੱਲਾ ਕਲੀਨਿਕ ਖੋਲ੍ਹਣ ਦੇ ਲਈ ਖੇਤਰ ਦੀ ਚੋਣ ਕਰ ਲੈਣ ਅਤੇ ਬਿਲਡਿੰਗ ਦੀ ਜਾਣਕਾਰੀ ਦੇਣ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਸ ਸਬੰਧੀ ਬਿਲਡਿੰਗ ਨਹੀਂ ਹੈ ਤਾਂ ਉਹ ਜਮੀਨ ਦਾ ਬਿਓਰਾ ਦੇਣ। ਇਸ ਸਬੰਧੀ ਸਾਰੀ ਰਿਪੋਰਟ ਉਨ੍ਹਾਂ ਤੋਂ 1 ਮਈ ਤੱਕ ਮੰਗੀ ਗਈ ਸੀ।
ਸੀਐੱਮ ਮਾਨ ਨੇ ਕੀਤਾ ਸੀ ਦਿੱਲੀ ਦੇ ਸਕੂਲਾਂ ਅਤੇ ਮਹੁੱਲਾ ਕਲੀਨਿਕ ਦਾ ਦੌਰਾ:ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਦਿਨ ਦੇ ਦਿੱਲੀ ਦੌਰੇ ਦੇ ਦੌਰਾਨ ਸਕੂਲਾਂ ਅਤੇ ਮੁਹੱਲਾ ਕਲੀਨਿਕ ਦਾ ਦੌਰਾ ਕੀਤਾ ਸੀ। ਇਸ ਦੌਰਾਨ ਸੀਐੱਮ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਚਾਲੇ ਨੌਲੇਜ ਸ਼ੇਅਰਿੰਗ ਸਮਝੌਤਾ ਹੋਇਆ ਸੀ ਇਸ ਦੌਰਾਨ ਸੀਐੱਮ ਭਗਵੰਤ ਮਾਨ ਅਤੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਇਸ ਸਮਝੌਤੇ ਦਾ ਮੁੱਖ ਉਦੇਸ਼ ਇੱਕ ਦੂਜੇ ਤੋਂ ਸਿੱਖਣਾ ਅਤੇ ਅੱਗੇ ਵਧਣਾ ਹੈ।
15 ਅਗਸਤ ਤੋਂ ਮੁਹੱਲਾ ਕਲੀਨਿਕ ਦੀ ਸ਼ੁਰੂਆਤ: ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ 15 ਅਗਸਤ ਤੋਂ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾਵੇਗੀ। ਸੀਐੱਮ ਮਾਨ ਵੱਲੋਂ ਖੁਦ ਮਹੁੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ। 75ਵੇਂ ਸੁੰਤਤਰਤਾ ਦਿਹਾੜੇ ਮੌਕੇ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਪਹਿਲੇ ਪੜਾਅ ’ਚ 75 ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਬੰਧੀ ਸੀਐੱਮ ਭਗਵੰਤ ਮਾਨ ਵੱਲੋਂ ਸਿਹਤ ਮੰਤਰੀ ਅਤੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਕੇ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ:ਬਜਟ ਸੈਸ਼ਨ ਦੌਰਾਨ ਵਿਰੋਧੀਆਂ ਵੱਲੋਂ ਹੰਗਾਮਾ, ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਬਹਿਸ ਦੀ ਕੀਤੀ ਮੰਗ