ਚੰਡੀਗੜ੍ਹ: ਅੱਜ ਯਾਨੀ ਬੁੱਧਵਾਰ ਨੂੰ ਕੈਬਿਨੇਟ ਦੀ ਬੈਠਕ ਸੱਦੀ ਗਈ ਹੈ ਜਿਸ ਦੀ ਅਗਵਾਈ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਮੀਟਿੰਗ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੇ ਅੜੀਅਲ ਰਵੱਈਏ ਤੇ ਹੋਰ ਕਈ ਮੁੱਦਿਆਂ 'ਤੇ ਵਿਚਾਰ ਕੀਤਾ ਜਾ ਸਕਦਾ ਹੈ।
ਕਿਸਾਨਾਂ 'ਤੇ ਦਰਜ ਕੇਸ ਵਾਪਿਸ ਲੈ ਸਕਦੀ ਹੈ ਸਰਕਾਰ
ਕੈਬਿਨੇਟ ਦੀ ਬੈਠਕ ਵਿੱਚ ਅਕਾਲੀ-ਭਾਜਪਾ ਦੇ 10 ਸਾਲ ਦੇ ਰਾਜ ਦੌਰਾਨ ਕਿਸਾਨਾਂ 'ਤੇ ਦਰਜ ਕੇਸ ਵਾਪਸ ਲੈ ਕੇ ਕਿਸਾਨਾਂ ਨੂੰ ਰਾਹਤ ਦੇਣ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਅਕਾਲੀ-ਭਾਜਪਾ ਜਦੋਂ ਸੱਤਾ ਵਿੱਚ ਸੀ ਤਾਂ ਕਈ ਅੰਦੋਲਨਾਂ ਵਿੱਚ ਸੂਬੇ ਦੇ ਕਈ ਕਿਸਾਨਾਂ 'ਤੇ ਕੇਸ ਦਰਜ ਕੀਤੇ ਗਏ ਸੀ।