ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਨੂੰ ਵਾਈਸ ਚਾਂਸਲਰ ਨੂੰ ਗੰਦੇ ਗੱਦੇ ’ਤੇ ਪਾਉਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇਸ ਵਿਰੋਧ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਸੀਐਮ ਨੇ ਕਿਹਾ ਹੈ ਕਿ ਕਈ ਵਾਰ ਕੰਮ ਕਰਨ ਦੇ ਦੌਰਾਨ ਤਲਖੀਆਂ ਪੈਦਾ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਇਸ ਤਰ੍ਹਾਂ ਨਹੀਂ ਉਛਾਲਣਾ ਚਾਹੀਦਾ ਸੀ ਇਸ ਨੂੰ ਹੋਰ ਹਿਸਾਬ ਨਾਲ ਵੀ ਸੁਲਝਾਇਆ ਜਾ ਸਕਦਾ ਸੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਡਾਕਟਰ ਰਾਜ ਬਹਾਦਰ ਉਨ੍ਹਾਂ ਦੇ ਚੰਗੇ ਦੋਸਤ ਵੀ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਨੂੰ ਲੈਕੇ ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਨਸ਼ਿਆਂ 'ਤੇ ਕਾਬੂ ਪਾਉਣ ਦੇ ਤਰੀਕੇ 'ਤੇ ਚਰਚਾ ਹੋਈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ, ਹਿਮਾਚਲ, ਹਰਿਆਣਾ, ਚੰਡੀਗੜ੍ਹ ਸਾਰੀਆਂ ਸਮੱਸਿਆਵਾਂ ਇੱਕੋ ਜਿਹੀਆਂ ਹਨ, ਸਭ 'ਤੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ, ਸਾਰਿਆਂ ਨੇ ਆਪਣੇ ਭਵਿੱਖ ਦੇ ਰੋਡ ਮੈਪ ਤਿਆਰ ਕੀਤੇ। ਇਸਦੇ ਨਾਲ ਹੀ ਉਨ੍ਹਾਂ ਕਿ ਕੇਂਦਰ ਨਾਲ ਮਿਲਕੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨਗੇ।