ਚੰਡੀਗੜ੍ਹ: ਆਪਣੀਆਂ ਮੰਗਾਂ ਨੂੰ ਲੈਕੇ ਸੂਬੇ ਦੇ ਕਿਸਾਨਾਂ ਨੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਵੱਲੋਂ ਮੁਹਾਲੀ ਅਤੇ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ ਹੈ ਅਤੇ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਨ੍ਹਾਂ ਸਮਾਂ ਧਰਨੇ ਉੱਤੇ ਡਟੇ ਰਹਿਣਗੇ।
ਕਿਸਾਨਾਂ ਦੇ ਇਸ ਧਰਨੇ ਨੂੰ ਲੈਕੇ ਸਰਕਾਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਕਿਸਾਨੀ ਧਰਨੇ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਤੋਂ ਪਰਤਦਿਆਂ ਹੀ ਬਿਆਨ ਸਾਹਮਣੇ ਆਇਆ ਹੈ। ਚੰਡੀਗੜ੍ਹ ਪਹੁੰਚਦਿਆਂ ਸੀਐਮ ਮਾਨ ਨੇ ਕਿਹਾ ਕਿ ਕਿਸਾਨ ਉਨ੍ਹਾਂ ਨਾਲ ਆਪਣੀਆਂ ਮੰਗਾਂ ਨੂੰ ਲੈਕੇ ਕਿਸੇ ਵੀ ਸਮੇਂ ਮੁਲਾਕਾਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਹਿਲਾਂ ਵੀ ਮੁਲਾਕਾਤ ਦਾ ਸਮਾਂ ਦਿੱਤਾ ਗਿਆ ਸੀ।
ਇਸਦੇ ਨਾਲ ਸੀਐਮ ਮਾਨ ਕਿਸਾਨੀ ਧਰਨੇ ਉੱਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਹਰ ਗੱਲ ਦਾ ਮਤਲਬ ਮੁਰਦਾਬਾਦ ਨਹੀਂ ਹੁੰਦਾ। ਇਸ ਲਈ ਕਿਸਾਨਾਂ ਨੂੰ ਸਰਕਾਰ ਨੂੰ ਥੋੜ੍ਹਾ ਸਮਾਂ ਦੇਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਉਸਦਾ ਸਾਥ ਦੇਣਾ ਚਾਹੀਦਾ ਹੈ ਨਾ ਕਿ ਹਰ ਗੱਲ ਉੱਪਰ ਧਰਨਾ ਦਿੱਤਾ ਜਾਣ।
ਕਿਸਾਨੀ ਧਰਨੇ ਤੇ ਸੀਐਮ ਭਗਵੰਤ ਮਾਨ ਦਾ ਬਿਆਨ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਨੂੰ ਬਾਸਮਤੀ ਅਤੇ ਮੂੰਗੀ ਉੱਪਰ ਐਮਐਸਪੀ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਉੱਪਰ ਜਿੱਥੇ ਸਰਕਾਰ ਵੱਲੋਂ ਆਰਥਿਕ ਰਾਹਤ ਦੇਣ ਦੀ ਗੱਲ ਕਹੀ ਗਈ ਹੈ ਉਥੇ ਹੀ ਵਿਦੇਸ਼ ਵਿੱਚ ਬੈਠੇ ਐਨਆਰਆਈਆਂ ਵੱਲੋਂ ਵੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਕਿਸੇ ਗੱਲ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਕਿ ਝੋਨਾ ਨਾ ਪੱਕਣ ਕਾਰਨ ਉਨ੍ਹਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਕਾਰਨ ਪੰਜਾਬ ਵਿੱਚ ਦਰਦਨਾਕ ਹਾਦਸੇ ਵਾਪਰ ਚੁੱਕੇ ਹਨ। ਇਸ ਲਈ ਉਸ ਵੱਲ ਕਿਸਾਨਾਂ ਨੂੰ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਸਵਾਲ ਕੀਤਾ ਹੈ ਕਿ ਉਹ ਇਹ ਦੱਸਣ ਸਰਕਾਰ ਗਲਤ ਕੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਘਾਟਾ ਪੈ ਗਿਆ ਮੈਂ ਸਰਕਾਰ ਵਿੱਚ ਹਾਂ ਸਾਰੇ ਘਾਟੇ ਪੂਰੇ ਕਰ ਦੇਵਾਂਗਾ ਪਰ ਉਨ੍ਹਾਂ ਦਾ ਇੱਕ ਸਾਲ ਸਾਥ ਕਿਸਾਨ ਜ਼ਰੂਰ ਦੇਣ।
ਬੀਬੀਐਮਬੀ ਮਸਲੇ ਉੱਪਰ ਬੋਲਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਲੋਕ ਸਭਾ ਵਿੱਚ ਹੁੰਦਿਆਂ ਇਸ ਮੁੱਦੇ ਉਪਰ ਖੁੱਲ੍ਹ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਖੇਤੀ ਦੇ ਕੰਮਾਂ ਦਾ ਸਾਰਾ ਪਤਾ ਹੈ ਅਤੇ ਉਨ੍ਹਾਂ ਇਹ ਵੀ ਪਤਾ ਹੈ ਕਿ ਕਿੱਥੇ ਘਾਟਾ ਪੈਂਦਾ ਹੈ।
ਇਹ ਵੀ ਪੜ੍ਹੋ:5 ਦਰਿਆਵਾਂ ਦੀ ਧਰਤੀ ਪੰਜਾਬ ਪਾਣੀ ਤੋਂ ਹੁੰਦਾ ਜਾ ਰਿਹਾ ਵਾਂਝਾ, ਵੇਖੋ ਈਟੀਵੀ ਭਾਰਤ ਦੀ ਖਾਸ ਰਿਪੋਰਟ