ਪੰਜਾਬ

punjab

ETV Bharat / city

ਪਿਛਲੇ 24 ਘੰਟਿਆਂ 'ਚ 4 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ, 51 ਮੌਤਾਂ

ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 4333 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 51 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 86 ਹਜ਼ਾਰ ਤੋਂ ਪਾਰ ਹੋ ਗਈ ਹੈ।

ਫ਼ੋਟੋ
ਫ਼ੋਟੋ

By

Published : Apr 16, 2021, 7:31 AM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 4333 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 51 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 86 ਹਜ਼ਾਰ ਤੋਂ ਪਾਰ ਹੋ ਗਈ ਹੈ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 2,86,816 ਹੋ ਗਈ ਹੈ।

ਫ਼ੋਟੋ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 7722 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 40 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਰਾਹਤ ਦੀ ਗੱਲ ਹੈ ਕਿ 2,49,061 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 30033 ਐਕਟਿਵ ਮਾਮਲੇ ਹਨ।

ABOUT THE AUTHOR

...view details